ਲਖਨਊ 'ਚ ਕਿਸਾਨ ਮਹਾਪੰਚਾਇਤ ਨੂੰ ਰੋਕਿਆ ਤਾਂ PM ਤੇ CM ਨੂੰ UP 'ਚ ਉਤਰਨ ਨਹੀਂ ਦੇਵਾਂਗੇ- ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਖਨਊ ਵਿਚ ਹੋਣ ਜਾ ਰਹੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਜਪਾ ਨੂੰ ਚੇਤਾਵਨੀ ਦਿੱਤੀ ਹੈ।

Rakesh Tikait warns BJP

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਖਨਊ ਵਿਚ ਹੋਣ ਜਾ ਰਹੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਜਪਾ ਨੂੰ ਚੇਤਾਵਨੀ ਦਿੱਤੀ ਹੈ।

ਹੋਰ ਪੜ੍ਹੋ: ਰਵਨੀਤ ਬਿੱਟੂ ਦੀ ਨਵਜੋਤ ਸਿੱਧੂ ਨੂੰ ਨਸੀਹਤ, ‘ਟਵੀਟ ਕਰਨ ਦੇ ਨਾਲ-ਨਾਲ CM ਨਾਲ ਬੈਠ ਕੇ ਕਾਰਵਾਈ ਕਰੋ’

ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ 22 ਤਰੀਕ ਨੂੰ ਲਖਨਊ ਵਿਚ ਹੋਣ ਵਾਲੀ ਮਹਾਪੰਚਾਇਤ ਨੂੰ ਸਰਕਾਰ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੀਐਮ ਅਤੇ ਸੀਐਮ ਨੂੰ ਉੱਤਰ ਪ੍ਰਦੇਸ਼ ਵਿਚ ਉਤਰਨ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਮਲ ਦਾ ਫੁੱਲ ਇਕ ਭੁੱਲ ਹੈ ਅਤੇ ਇਸ ਵਾਰ ਇਸ ਦਾ ਸਫਾਇਆ ਕਰਨਾ ਹੈ। ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਉੱਤਰ ਪ੍ਰਦੇਸ਼ ਅਤੇ ਕੇਂਦਰ ਦੀ ਸਰਕਾਰ 'ਤੇ ਨਿਸ਼ਾਨਾ ਸਾਧਣ ਦਾ ਕੋਈ ਮੌਕਾ ਨਹੀਂ ਛੱਡ ਰਹੇ।

ਹੋਰ ਪੜ੍ਹੋ: ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਪੰਜਾਬ ਭਾਜਪਾ ਆਗੂ

 ਗੜ੍ਹਮੁਕਤੇਸ਼ਵਰ 'ਚ ਪਹੁੰਚੇ ਟਿਕੈਤ ਨੇ ਕਿਹਾ ਕਿ ਇਸ ਵਾਰ ਕਮਲ ਦੇ ਫੁੱਲ ਨੂੰ ਹਟਾਉਣਾ ਹੈ। ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਭਰਾਵੋ, ਸੂਬੇ ਵਿਚੋਂ ਕਮਲ ਨੂੰ ਸਾਫ਼ ਕਰਨਾ ਹੈ, ਤਿਆਰ ਹੋ ਜਾਓ। ਉਹਨਾਂ ਕਿਹਾ ਕਿ ਜੇਕਰ ਲਖਨਊ ਵਿਚ ਕਿਸਾਨ ਮਹਾਂਪੰਚਾਇਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਸੂਬੇ ਵਿਚ ਨਹੀਂ ਉਤਰਨ ਦਿੱਤਾ ਜਾਵੇਗਾ।