ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਦਿੱਲੀ LG ਨੇ DDC ਦੇ ਚੇਅਰਪਰਸਨ ਨੂੰ ਕੀਤਾ ਬਰਖਾਸਤ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਾਹ 'ਤੇ ਸਿਆਸੀ ਉਦੇਸ਼ਾਂ ਲਈ ਅਹੁਦੇ ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼

photo

 

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ 2022 ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ੁੱਕਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਡਾਇਲਾਗ ਐਂਡ ਡਿਵੈਲਪਮੈਂਟ ਕਮਿਸ਼ਨ (DDCD) ਦੇ ਵਾਈਸ ਚੇਅਰਪਰਸਨ ਜੈਸਮੀਨ ਸ਼ਾਹ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ।

ਦੂਜੇ ਪਾਸੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਜਾਰੀ ਤਾਜ਼ਾ ਹੁਕਮਾਂ ਤੋਂ ਬਾਅਦ ਡੀਡੀਸੀਡੀ ਦੇ ਉਪ ਪ੍ਰਧਾਨ ਦਾ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ। ਅਜੇ ਤੱਕ ਇਸ 'ਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

LG ਦੇ ਇਸ ਹੁਕਮ ਨੂੰ ਅਰਵਿੰਦ ਕੇਜਰੀਵਾਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਜੈਸਮੀਨ ਸ਼ਾਹ ਦੀ ਤਾਰੀਫ ਕੀਤੀ ਸੀ ਅਤੇ ਉਨ੍ਹਾਂ ਨੂੰ ਨਾ ਹਟਾਉਣ ਦਾ ਸੰਕੇਤ ਦਿੱਤਾ ਸੀ। LG ਦਿੱਲੀ ਦੇ ਪ੍ਰਸ਼ਾਸਕ ਹਨ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਜੈਸਮੀਨ ਸ਼ਾਹ 'ਤੇ ਸਰਕਾਰੀ ਅਹੁਦੇ 'ਤੇ ਰਹਿੰਦਿਆਂ ਆਮ ਆਦਮੀ ਪਾਰਟੀ ਦੇ ਵਰਕਰ ਵਾਂਗ ਕੰਮ ਕਰਨ ਦਾ ਦੋਸ਼ ਲਗਾਇਆ ਸੀ। ਇਸ ਸਬੰਧੀ ਉਹ ਜੈਸਮੀਨ ਸ਼ਾਹ ਦੇ ਬਹਾਨੇ ਦਿੱਲੀ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਸਨ।