ਦਿੱਲੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਭੁੱਖ ਹੜਤਾਲ 'ਤੇ ਬੈਠੇ D.M.K ਨੇਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਦੀ ਮੰਗ ਜਾਇਜ਼ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ।

DMK Leaders

ਨਵੀਂ ਦਿੱਲੀ- ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਅੰਦੋਲਨ ਦਾ ਅਸਰ ਹੁਣ ਤਾਮਿਲਨਾਡੂ 'ਚ ਵੀ ਦਿਖਾਈ ਦੇਣ ਲੱਗ ਪਿਆ ਹੈ। ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਡੀ. ਐਮ. ਕੇ. ਅਤੇ ਉਸ ਦੇ ਸਹਿਯੋਗੀ ਦਲਾਂ ਦੇ ਨੇਤਾ ਅਤੇ ਵਰਕਰ ਚੇਨਈ 'ਚ ਇਕ ਦਿਨ ਦੀ ਭੁੱਖ ਹੜਤਾਲ 'ਤੇ ਬੈਠ ਗਏ ਹਨ। ਡੀ. ਐਮ. ਕੇ. ਦੇ ਨੇਤਾਵਾਂ ਨੇ ਕਿਹਾ  "ਕਿਸਾਨਾਂ ਦੀ ਮੰਗ ਜਾਇਜ਼ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ।

 ਡੀ. ਐਮ. ਕੇ. ਦੇ ਪ੍ਰਧਾਨ ਐਮ. ਕੇ. ਸਟਾਲਿਨ ਨੇ ਕਿਹਾ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਜਿਹੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਦੇਸ਼ ਵਿਰੋਧੀ ਹਨ। ਅਸੀਂ ਇਸ ਗੱਲ ਦੀ ਨਿਖੇਧੀ ਕਰਦੇ ਹਾਂ। ਦੂਜੇ ਪਾਸੇ, ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਿੰਘੂ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਿਆਲ ਸਿੰਘ ਨੇ ਕਿਹਾ ਹੈ ਕਿ ਅਸੀਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ‘ਤੇ ਵਿਸ਼ਵਾਸ ਨਹੀਂ ਕਰਦੇ। 

ਜੇ ਸਰਕਾਰ ਗੱਲਬਾਤ ਕਰਦੀ ਹੈ ਅਤੇ ਕਾਨੂੰਨਾਂ ਨੂੰ ਵਾਪਸ ਲੈਂਦੀ ਹੈ ਤਾਂ ਇਹ ਠੀਕ ਹੈ, ਨਹੀਂ ਤਾਂ ਅਸੀਂ ਇਸ ਮੋਰਚੇ ਨੂੰ ਨਹੀਂ ਛੱਡਾਂਗੇ। ਕਿਸਾਨਾਂ ਦੇ ਇਸ ਰਵੱਈਏ ਦੇ ਮੱਦੇਨਜ਼ਰ ਸਿੰਧ ਸਰਹੱਦ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।