ਮੁੰਬਈ 'ਚ ਸਕੂਲ ਖੁੱਲ੍ਹਦੇ ਹੀ ਕੋਰੋਨਾ ਬੇਕਾਬੂ, 16 ਵਿਦਿਆਰਥੀ ਹੋਏ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਸਾਰੇ ਵਿਦਿਆਰਥੀ 8ਵੀਂ ਤੋਂ 11ਵੀਂ ਜਮਾਤ ਤੱਕ ਪੜ੍ਹਦੇ ਹਨ।

Children corona positive

 

ਨਵੀਂ ਮੁੰਬਈ: ਕੋਰੋਨਾ ਵਾਇਰਸ ਇੱਕ ਵਾਰ ਫਿਰ ਤੋਂ ਆਪਣਾ ਕਹਿਰ ਦਿਖਾ ਰਿਹਾ ਹੈ। ਜਿੱਥੇ ਪ੍ਰਸ਼ਾਸਨ ਸਕੂਲ ਮੁੜ ਖੋਲ੍ਹਣ ਦੀ ਤਿਆਰੀ 'ਚ ਲੱਗਾ ਹੋਇਆ ਹੈ, ਉੱਥੇ ਹੀ ਕੋਰੋਨਾ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਨਵੀਂ ਮੁੰਬਈ ਦੇ ਇੱਕ ਸਕੂਲ ਵਿੱਚ ਮਾਸ ਟੈਸਟਿੰਗ ਦੌਰਾਨ 16 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਸਾਰੇ ਵਿਦਿਆਰਥੀ 8ਵੀਂ ਤੋਂ 11ਵੀਂ ਜਮਾਤ ਤੱਕ ਪੜ੍ਹਦੇ ਹਨ।

 

 

ਦੱਸ ਦੇਈਏ ਕਿ 18 ਦਸੰਬਰ ਨੂੰ ਸਕੂਲਾਂ ਵਿੱਚ ਆਯੋਜਿਤ ਮਾਸ ਟੈਸਟਿੰਗ ਦੌਰਾਨ 600 ਵਿਦਿਆਰਥੀਆਂ ਦਾ ਟੈਸਟ ਲਿਆ ਗਿਆ ਸੀ। ਨਵੀਂ ਮੁੰਬਈ ਨਗਰ ਨਿਗਮ ਦੇ ਸਿਹਤ ਵਿਭਾਗ ਮੁਤਾਬਕ ਸਕੂਲ 'ਚ ਪੜ੍ਹਦੇ ਵਿਦਿਆਰਥੀ ਦਾ ਪਿਤਾ ਕਤਰ ਤੋਂ ਭਾਰਤ ਪਰਤਿਆ ਸੀ।

 

ਸਾਵਧਾਨੀ ਦੇ ਮੱਦੇਨਜ਼ਰ, ਵਿਦੇਸ਼ ਤੋਂ ਪਰਤੇ ਇਸ ਵਿਅਕਤੀ ਸਮੇਤ ਉਸਦੇ ਪੂਰੇ ਪਰਿਵਾਰ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਜਿਸ ਵਿੱਚ ਵਿਅਕਤੀ ਦੀ ਕੋਵਿਡ ਰਿਪੋਰਟ ਨੈਗੇਟਿਵ ਪਾਈ ਗਈ ਸੀ ਪਰ ਉਸਦੇ ਪੁੱਤਰ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।ਇਸ ਤੋਂ ਬਾਅਦ ਪਾਜ਼ੇਟਿਵ ਵਿਦਿਆਰਥੀ ਦੇ ਸੰਪਰਕ ਵਿੱਚ ਆਏ ਵਿਦਿਆਰਥੀਆਂ ਦਾ ਕੋਵਿਡ ਟੈਸਟ ਕੀਤਾ ਗਿਆ, ਜਿਸ ਵਿੱਚ 16 ਵਿਦਿਆਰਥੀ ਕੋਵਿਡ ਪਾਜ਼ੇਟਿਵ ਪਾਏ ਗਏ।