Bihar got its first turban-wearing DGP
ਪਟਨਾ- ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਭੱਟੀ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾਅ ਰਹੇ ਸਨ।