Earthquake News: ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ; 5.5 ਮਾਪੀ ਗਈ ਤੀਬਰਤਾ
ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
Earthquake News: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਸੋਮਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ, ਸ੍ਰੀਨਗਰ, ਪੁੰਛ, ਕਿਸ਼ਤਵਾੜ ਸਮੇਤ ਸੂਬੇ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦਸਿਆ ਕਿ ਰਿਕਟਰ ਪੈਮਾਨੇ 'ਤੇ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਸ ਦਾ ਕੇਂਦਰ ਲੱਦਾਖ ਦਾ ਕਾਰਗਿਲ ਖੇਤਰ ਦਸਿਆ ਜਾ ਰਿਹਾ ਹੈ। ਦੁਪਹਿਰ 3:48 ਵਜੇ ਝਟਕੇ ਮਹਿਸੂਸ ਕੀਤੇ ਗਏ। ਲੋਕਾਂ ਨੇ ਦਸਿਆ ਕਿ ਉਨ੍ਹਾਂ ਨੂੰ ਦੋ ਵਾਰ ਝਟਕੇ ਮਹਿਸੂਸ ਹੋਏ। ਦੂਜਾ ਝਟਕਾ ਪਹਿਲੇ ਨਾਲੋਂ ਘੱਟ ਤੀਬਰ ਸੀ। ਕਈ ਥਾਵਾਂ 'ਤੇ ਲੋਕ ਅਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਬਹੁਤ ਸਾਰੇ ਲੋਕਾਂ ਨੇ ਤੁਰੰਤ ਅਪਣੇ ਸਨੇਹੀਆਂ ਨੂੰ ਫੋਨ ਕਰਕੇ ਭੂਚਾਲ ਦੇ ਝਟਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ।
(For more news apart from Earthquake of 5.5 magnitude hits Ladakh near Kargil, stay tuned to Rozana Spokesman)