ਕਾਂਗਰਸ ਨੇ ਜਾਰੀ ਕੀਤੀ 54 ਉਮੀਦਵਾਰਾਂ ਦੀ ਪਹਿਲੀ ਸੂਚੀ. ਅਲਕਾ ਲਾਂਬਾ ਨੂੰ ਮਿਲੀ ਟਿਕਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ 54 ਉਮੀਦਵਾਰਾਂ ਦੀ ਅਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

Photo

ਨਵੀਂ ਦਿੱਲੀ: ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ 54 ਉਮੀਦਵਾਰਾਂ ਦੀ ਅਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲ਼ੋਂ ਜਾਰੀ ਕੀਤੀ ਗਈ ਸੂਚੀ ਮਤਾਬਕ ਸਾਬਕਾ ਮੰਤਰੀ ਅਸ਼ੋਕ ਕੁਮਾਰ ਵਾਲੀਆ ਨੂੰ ਕ੍ਰਿਸ਼ਨ ਨਗਰ ਅਤੇ ਹਾਰੂਨ ਯੁਸੂਫ ਨੂੰ ਬਲੀਮਾਰਾਨ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਆਦਰਸ਼ ਸ਼ਾਸਤਰੀ ਵੱਲੋਂ ਦਵਾਰਿਕਾ ਤੋਂ ਅਲਕਾ ਲਾਂਬਾ ਨੂੰ ਚਾਂਦਨੀ ਚੌਂਕ ਤੋਂ ਟਿਕਟ ਦਿੱਤੀ ਗਈ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੌਪੜਾ ਦੀ ਲੜਕੀ ਸ਼ਿਵਾਨੀ ਚੌਪੜਾ ਨੂੰ ਕਾਲਕਾਜੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਕ੍ਰੀਤੀ ਅਜ਼ਾਦੀ ਦੀ ਪਤਨੀ ਨੂੰ ਸੰਗਮ ਵਿਹਾਰ ਤੋਂ ਟਿਕਟ ਮਿਲੀ ਹੈ।

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਕਾਂਗਰਸ ਨੇ ਲਕਸ਼ਮਣ ਰਾਵਤ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਕੋਈ ਉਮੀਦਵਾਰ ਨਹੀਂ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ 70 ਵਿਧਾਨ ਸਭਾ ਸੀਟਾਂ ‘ਤੇ 8 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ 11 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ।

ਦੱਸ ਦਈਏ ਕਿ ਮਹਾਰਾਸ਼ਟਰ ਅਤੇ ਝਾਰਖੰਡ ਵਿਚ ਚੋਣ ਨਤੀਜਿਆਂ ਤੋਂ ਸਬਕ ਲੈਂਦੇ ਹੋਏ ਕਾਂਗਰਸ ਨੇ ਇਸ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ 2020 ਵਿਚ ਵੀ ਗਠਜੋੜ ਵਿਚ ਚੋਣਾਂ ਲੜਨ ਦਾ ਫੈਸਲਾ ਲਿਆ ਹੈ। ਇਹ ਗਠਜੋੜ ਰਾਸ਼ਟਰੀ ਜਨਤਾ ਦਲ ਦੇ ਨਾਲ ਕੀਤਾ ਜਾ ਰਿਹਾ ਹੈ। ਕਾਂਗਰਸ 66 ਸੀਟਾਂ ‘ਤੇ ਚੋਣ ਲੜੇਗੀ ਜਦਕਿ ਰਾਸ਼ਟਰੀ ਜਨਤਾ ਦਲ 4 ਸੀਟਾਂ ‘ਤੇ ਚੋਣ ਲੜੇਗੀ

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਅਪਣੀ ਚਰਮ-ਸੀਮਾ 'ਤੇ ਹਨ। ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ 57 ਉਮੀਦਵਾਰਾਂ ਦੀ ਸੂਚੀ ਸ਼ੁੱਕਰਵਾਰ ਨੂੰ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਵੀ ਦਿੱਲੀ ਦੀਆਂ ਕੁੱਲ 70 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।