ਅੱਜ ਦਿੱਲੀ ਪੁਲਿਸ ਨਾਲ ਮੀਟਿੰਗ ਕਰਨਗੇ ਅਮਿਤ ਸ਼ਾਹ, 26 ਜਨਵਰੀ ਨੂੰ ਲੈ ਕੇ ਹੋ ਸਕਦੀ ਹੈ ਗੱਲਬਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੁਪਹਿਰ 12 ਵਜੇ ਦਿੱਲੀ ਪੁਲਿਸ ਹੈੱਡਕੁਆਟਰ ਵਿਖੇ ਹੋਵੇਗੀ ਮੀਟਿੰਗ

Amit Shah to meet Delhi Police officials today

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਦਿੱਲੀ ਸਥਿਤ ਪੁਲਿਸ ਹੈੱਡਕੁਆਟਰ ਵਿਖੇ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣ ਵਾਲੀ ਇਸ ਬੈਠਕ ਵਿਚ ਗ੍ਰਹਿ ਮੰਤਰੀ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਰਿਵਿਊ ਮੀਟਿੰਗ ਲੈਣਗੇ।

ਇਸ ਤੋਂ ਪਹਿਲਾਂ ਤਿੰਨ ਸੂਬਿਆਂ ਦੀ ਪੁਲਿਸ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਵੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨ ਆਗੂ ਬਲਵੀਰ ਰਾਜੇਵਾਲ, ਜਗਜੀਤ ਡੱਲੇਵਾਲ, ਰਜਿੰਦਰਦੀਪ ਸਿੰਘ ਵੀ ਸ਼ਾਮਲ ਹਨ। ਇਹ ਮੀਟਿੰਗ 26 ਜਨਵਰੀ ਦੀ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪ੍ਰੇਡ ਨੂੰ ਲੈ ਕੇ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਦੌਰਾਨ ਕਿਸਾਨਾਂ ਦੀ ਟਰੈਕਟਰ ਪਰੇਡ ਸਬੰਧੀ ਵੀ ਚਰਚਾ ਕੀਤੀ ਜਾ ਸਕਦੀ ਹੈ।