Gurnam Charuni ਦਾ ਵੱਡਾ ਖੁਲਾਸਾ, ਦੱਸਿਆ ਕਿਵੇਂ ਅੰਦੋਲਨ ਤੋੜਨ ਦੀ ਸਰਕਾਰ ਨੇ ਰਚੀ ਸਾਜਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕੇਂਦਰ ਸਰਕਾਰ ਵੱਲੋਂ ਸੰਘਰਸ਼ ਨੂੰ ਤੋੜਨ ਦੇ ਚਾਰ ਢੰਗ ਤਰੀਕੇ ਮੁੱਖ ਰੂਪ ‘ਚ ਅਪਣਾਏ ਜਾਂਦੇ ਹਨ ।

Farmer leader

ਨਵੀਂ ਦਿੱਲੀ : ਗੁਰਨਾਮ ਸਿੰਘ ਚੜੂਨੀ ਨੇ ਵਿਵਾਦ ਹੱਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਤੋੜਨ ਦੇ ਹੱਥਕੰਡੇ ਅਪਣਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਦੇਸ਼ ਵਿਆਪੀ ਨਾ ਹੋ ਕੇ ਵਿਸ਼ਵ ਵਿਆਪੀ ਬਣ ਚੁੱਕਿਆ ਹੈ । ਕੇਂਦਰ ਸਰਕਾਰ ਇਸ ਅੰਦੋਲਨ ਤੋਂ ਘਬਰਾ ਚੁੱਕੀ ਹੈ ਅਤੇ ਇਸ ਅੰਦੋਲਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਘਰਸ਼ ਨੂੰ ਤੋੜਨ ਦੇ ਚਾਰ  ਤਰੀਕੇ ਮੁੱਖ ਰੂਪ ‘ਚ ਅਪਣਾਏ ਜਾਂਦੇ ਹਨ ।

Related Stories