ਵਕੀਲ ਭਾਨੂੰ ਪ੍ਰਤਾਪ ਨੇ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ।

Farmer protest

ਨਵੀਂ ਦਿੱਲੀ, ( ਸੈਸ਼ਵ ਨਾਗਰਾ ) : ਸੁਪਰੀਮ ਕੋਰਟ ਦੇ ਵਕੀਲ ਭਾਨੂੰ ਪ੍ਰਤਾਪ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕੇਂਦਰ ਸਰਕਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ  ਨੂੰ ਡਰਾ ਧਮਕਾ ਕੇ ਸ਼ੰਘਰਸ਼ ਨੂੰ ਖਦੇੜਨਾ ਚਾਹੁੰਦੀ ਹੈ । ਦੇਸ਼ ਦੇ ਕਿਸਾਨ ਸਰਕਾਰ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ । ਵਕੀਲ ਭਾਨੂੰ ਪ੍ਰਤਾਪ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭੁਲੇਖਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਕੋਝੀਆਂ ਚਾਲਾਂ ਨਾਲ ਖ਼ਤਮ ਕਰ ਦੇਵੇਗੀ ।

Related Stories