ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁਣੇ ਗਏ ਸੋਮਨਾਥ ਮੰਦਰ ਟਰੱਸਟ ਦੇ ਪ੍ਰਧਾਨ, ਅਮਿਤ ਸ਼ਾਹ ਨੇ ਦਿੱਤੀ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਟਰਸਟੀਆਂ ਵਿਚ ਅਮਿਤ ਸ਼ਾਹ ਸਮੇਤ 6 ਮੈਂਬਰ ਸ਼ਾਮਲ

Narendra Modi is new chief of Somnath Temple trust

ਨਵੀਂ ਦਿੱਲੀ: ਬੀਤੇ ਦਿਨੀਂ ਹੋਈ ਇਕ ਵਰਚੂਆਲ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਮਨਾਥ ਮੰਦਿਰ ਟਰੱਸਟ ਦਾ ਪ੍ਰਧਾਨ ਚੁਣਿਆ ਗਿਆ। ਮੰਦਿਰ ਦੇ ਟਰਸਟੀਆਂ ਵਿਚ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ 6 ਹੋਰ ਮੈਂਬਰਾਂ ਦੇ ਨਾਂਅ ਵੀ ਸ਼ਾਮਲ ਹਨ।

ਸੋਮਨਾਥ ਮੰਦਿਰ ਟਰੱਸਟ ਦੇ ਪ੍ਰਧਾਨ ਚੁਣੇ ਜਾਣ ‘ਤੇ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਪੀਐਮ ਮੋਦੀ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰੀ ਨੇ ਲਿਖਿਆ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਸੋਮਨਾਥ ਮੰਦਿਰ ਟਰੱਸਟ ਦੇ ਪ੍ਰਧਾਨ ਬਣਨ ‘ਤੇ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਾ ਹਾਂ। ਸੋਮਨਾਥ ਤੀਰਥ ਖੇਤਰ ਦੇ ਵਿਕਾਸ ਪ੍ਰਤੀ ਮੋਦੀ ਜੀ ਦਾ ਸਮਰਪਣ ਅਦਭੁੱਤ ਰਿਹਾ ਹੈ। ਮੈਨੂੰ ਯਕੀਨ ਹੈ ਕਿ ਮੋਦੀ ਜੀ ਦੀ ਅਗਵਾਈ ਵਿਚ ਟਰੱਸਟ, ਸੋਮਨਾਥ ਮੰਦਿਰ ਦਾ ਮਾਣ ਹੋਰ ਵਧਾਵੇਗਾ।‘

ਟਰੱਸਟ ਦੇ ਹੋਰ ਮੈਂਬਰ ਭਾਜਪਾ ਨੇਤਾ ਲਾਲ ਕ੍ਰਿਸ਼ਣ ਅਡਵਾਣੀ, ਗੁਜਰਾਤ ਦੇ ਵਿਦਵਾਨ ਜੇ ਡੀ ਪਰਮਾਰ ਅਤੇ ਕਾਰੋਬਾਰੀ ਹਰਸ਼ਵਰਧਨ ਨਿਓਤੀਆ ਹਨ। ਦੱਸ ਦਈਏ ਕਿ ਪੀਐਮ ਮੋਦੀ ਤੋਂ ਪਹਿਲਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਇਸ ਟਰੱਸਟ ਦੇ ਮੁਖੀ ਸਨ, ਉਹਨਾਂ ਦੇ ਦੇਹਾਂਤ ਤੋਂ ਬਾਅਦ ਇਹ ਅਹੁਦਾ ਖਾਲੀ ਸੀ।