ਪਦਮ ਵਿਭੂਸ਼ਣ ਨਾਲ ਸਨਮਾਨਿਤ ਡਾ.ਵੀ ਸ਼ਾਂਤਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਸੋਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੰਗਲਵਾਰ ਸਵੇਰੇ 3.55 ਵਜੇ ਲਏ ਆਖਰੀ ਸਾਹ

Dr. V Shanta and PM Modi

 ਨਵੀਂ ਦਿੱਲੀ: ਸੀਨੀਅਰ ਓਨਕੋਲੋਜਿਸਟ ਅਤੇ ਐਡੀਅਰ ਕੈਂਸਰ ਇੰਸਟੀਚਿਊਟ ਦੇ ਪ੍ਰਧਾਨ ਡਾਕਟਰ ਵੀ ਸ਼ਾਂਤਾ ਦਾ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਉਹਨਾਂ  ਨੂੰ 2005 ਵਿਚ 'ਰੈਮਨ ਮੈਗਸੇਸੇ ਐਵਾਰਡ' ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਉਨ੍ਹਾਂ ਨੂੰ 2015 ਵਿਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਸ਼ਾਂਤਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡਾ.ਸ਼ਾਂਤਾ ਨੂੰ ਸੋਮਵਾਰ ਰਾਤ ਨੌਂ ਵਜੇ ਦੇ ਕਰੀਬ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਕੈਂਸਰ ਇੰਸਟੀਚਿਊਟ ਦੇ ਸੂਤਰਾਂ ਨੇ ਦੱਸਿਆ ਕਿ ਉਸਨੇ ਮੰਗਲਵਾਰ ਸਵੇਰੇ 3.55 ਵਜੇ ਆਖਰੀ ਸਾਹ ਲਏ। 

ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ 
ਡਾ. ਸ਼ਾਂਤਾ ਦੀ ਮੌਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,' ਡਾ. ਸ਼ਾਂਤਾ ਨੂੰ ਉੱਚ ਪੱਧਰੀ ਕੈਂਸਰ ਦੀ ਦੇਖਭਾਲ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਉੱਤਮ ਉਪਰਾਲਿਆਂ ਲਈ ਯਾਦ ਕੀਤਾ ਜਾਵੇਗਾ। ਚੇਨਈ ਦੇ ਅਦੀਯਾਰ ਵਿੱਚ ਕੈਂਸਰ ਇੰਸਟੀਚਿਊਟ ਗਰੀਬਾਂ ਅਤੇ ਦਲਿਤਾਂ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਿਹਾ ਹੈ। ਮੈਨੂੰ ਇੰਸਟੀਚਿਊਟ ਦੀ 2018 ਦੀ ਯਾਤਰਾ ਯਾਦ ਹੈ। ਡਾ. ਵੀ ਸ਼ਾਂਤਾ ਦੀ ਮੌਤ ਤੋਂ ਮੈਂ ਦੁਖੀ ਹਾਂ।