ਦਿੱਲੀ ਬਾਰਡਰ ‘ਤੇ ਪਹੁੰਚੀ ਕਿਸਾਨ ਦੀ ਧੀ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ ।

farmer protest

ਨਵੀਂ ਦਿੱਲੀ  : ਦਿੱਲੀ ਬਾਰਡਰ ‘ਤੇ ਪਹੁੰਚੀ ਕਿਸਾਨ ਦੀ ਧੀ ਨੇ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਅਮਰੀਕਾ ਵਿੱਚ ਵਾਪਰੀ ਘਟਨਾ ਦੀ ਤਾਂ ਪ੍ਰਧਾਨਮੰਤਰੀ ਨੂੰ ਚਿੰਤਾ ਹੈ ਪਰ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ । ਕਿਸਾਨ ਦੀ ਧੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸੜਕਾਂ ਉੱਤੇ ਸੱਤਰ ਕਿਸਾਨ ਤੋਂ ਵੱਧ ਕਿਸਾਨ ਮਰ ਚੁੱਕੇ ਹਨ ਪਰ ਮੋਦੀ ਸਰਕਾਰ ਉਨ੍ਹਾਂ ਲੋਕਾਂ ਦੀ ਚਿੰਤਾ ਹੈ ਜੋ ਏਸੀ ਕਮਰਿਆਂ ਵਿੱਚ ਬੈਠ ਕੇ ਕਿਸਾਨਾਂ ਨੂੰ ਲੁੱਟਣ ਦੀਆਂ ਨੀਤੀਆਂ ਬਣਾਉਂਦੇ ਹਨ।