ਟਿੱਕਰੀ ਬਾਰਡਰ 'ਤੇ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦਾ ਦਿਓ ਕੱਦ ਪੁਤਲਾ ਫੂਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਹਾਕਮਾਂ ਨੂੰ ਇਨ੍ਹਾਂ ਸੰਸਥਾਵਾਂ ‘ਚੋਂ ਬਾਹਰ ਆਉਣਾ ਚਾਹੀਦਾ ਹੈ

Farmer protest

ਨਵੀਂ ਦਿੱਲੀ : ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਚੱਲ ਰਹੇ ਦਿੱਲੀ ਮੋਰਚੇ ਵਿੱਚ ਟਿੱਕਰੀ ਬਾਰਡਰ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੇ ਅੱਜ ਇਹਨਾਂ ਕਾਨੂੰਨਾਂ ਦੀਆਂ ਜੜ੍ਹਾਂ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕੇ ਗਏ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ  ਸਾਮਰਾਜੀ ਸੰਸਥਾ ਦਾ ਇਹ ਬਿਆਨ ਕਿ ਖੇਤੀ ਕਾਨੂੰਨ ਕਿਸਾਨ ਪੱਖੀ ਹਨ ਲੋਕਾਂ ਖ਼ਿਲਾਫ਼ ਅੜੀ ਖੜ੍ਹੀ ਮੋਦੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਦਿੱਤਾ ਗਿਆ ਥਾਪੜਾ ਹੈ।

Related Stories