Manish Sisodia News: ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, ਪੰਜ ਫਰਵਰੀ ਤੱਕ ਵਧਾਈ ਨਿਆਂਇਕ ਹਿਰਾਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Manish Sisodia News: ਅਦਾਲਤ ਨੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਦੀ ਮੰਗੀ ਤਾਜ਼ਾ ਸਥਿਤੀ ਰਿਪੋਰਟ

Manish Sisodia's judicial custody extended till February 5 News in punjabi

Manish Sisodia's judicial custody extended till February 5 News in punjabi : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਅੱਜ ਯਾਨੀ ਸ਼ੁੱਕਰਵਾਰ ਨੂੰ ਰੌਜ਼ ਐਵੇਨਿਊ ਕੋਰਟ ਵਿਚ ਹੋਈ। ਅਦਾਲਤ ਨੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ 'ਆਪ' ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿਤੀ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਫਟਿਆ ਸਿਲੰਡਰ, ਨੇੜਲੇ ਘਰਾਂ ਵਿਚ ਆਈਆਂ ਤਰੇੜਾਂ  

ਦੱਸ ਦੇਈਏ ਕਿ ਸਿਸੋਦੀਆ ਨੂੰ 'ਘਪਲੇ' 'ਚ ਕਥਿਤ ਭੂਮਿਕਾ ਲਈ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ 'ਚ ਹੈ। ਈਡੀ ਨੇ 9 ਮਾਰਚ ਨੂੰ ਉਸ ਨੂੰ ਤਿਹਾੜ ਜੇਲ ਵਿਚ ਪੁੱਛਗਿੱਛ ਕਰਨ ਤੋਂ ਬਾਅਦ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿਤਾ ਸੀ। ਵਰਣਨਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿਚ ਵਿਰੋਧੀ ਪਾਰਟੀ ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਚਾਲੇ ਕਾਫੀ ਸਿਆਸੀ ਬਿਆਨਬਾਜ਼ੀ ਚੱਲ ਰਹੀ ਹੈ।

ਇਹ ਵੀ ਪੜ੍ਹੋ:  Nihang Mangu Math News: ਗੁਰਦੁਆਰਾ ਸਾਹਿਬ 'ਚ ਕਤਲ ਕਰਨ ਵਾਲੇ ਮੰਗੂ ਮੱਠ ਦੇ ਖੂਨ 'ਚ ਮਿਲੇ ਨਸ਼ੀਲੇ ਪਦਾਰਥ, ਡੋਪ ਟੈਸਟ 'ਚ ਹੋਇਆ ਖੁਲਾਸਾ 

ਮਨੀਸ਼ ਸਿਸੋਦੀਆ ਨੂੰ ਵੀ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿਤੀਆਂ ਗਈਆਂ ਸਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰ ਦਿਤਾ ਸੀ।