Supreme Court News: ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਧੀਕ ਜੱਜ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ
ਝਾਰਖੰਡ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਨਿਆਂਇਕ ਅਧਿਕਾਰੀ ਦੇ ਨਾਮ ਦੀ ਸਿਫਾਰਸ਼
Supreme Court News:ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਧੀਕ ਜੱਜ ਲਪਿਤਾ ਬੈਨਰਜੀ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ।
ਇਸ ਤੋਂ ਇਲਾਵਾ ਕਾਲੇਜੀਅਮ ਨੇ ਝਾਰਖੰਡ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਇਕ ਨਿਆਂਇਕ ਅਧਿਕਾਰੀ ਦੇ ਨਾਂ ਦੀ ਸਿਫਾਰਸ਼ ਵੀ ਕੀਤੀ ਹੈ। ਤਿੰਨ ਮੈਂਬਰੀ ਕਾਲੇਜੀਅਮ ’ਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀ.ਆਰ. ਗਵਈ ਵੀ ਸ਼ਾਮਲ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕਾਲੇਜੀਅਮ ਨੇ ਕਲਕੱਤਾ, ਕੇਰਲ ਅਤੇ ਝਾਰਖੰਡ ਹਾਈ ਕੋਰਟਾਂ ਦੇ ਕੁੱਝ ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 18 ਜਨਵਰੀ ਦੀਆਂ ਸਿਫਾਰਸ਼ਾਂ ’ਚੋਂ ਇਕ ’ਚ ਕਿਹਾ ਗਿਆ ਹੈ, ‘... ਇਸ ਦੇ ਮੱਦੇਨਜ਼ਰ ਕਾਲੇਜੀਅਮ ਨੇ ਨਿਆਂਇਕ ਅਧਿਕਾਰੀ ਅਰੁਣ ਕੁਮਾਰ ਰਾਏ ਨੂੰ ਝਾਰਖੰਡ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ।’’
(For more Punjabi news apart from Supreme Court Collegium recommends appointment of five additional judges as permanent judges, stay tuned to Rozana Spokesman)