UP Accident News: ਬਾਂਦਾ 'ਚ ਟੱਕਰ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ, ਡਰਾਈਵਰ ਸਮੇਤ 4 ਲੋਕ ਝੁਲਸੇ
UP Accident News: ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ
UP Accident News in punjabi
UP Banda Road Accident: ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਟਰੱਕ ਅੱਗ ਦਾ ਗੋਲਾ ਬਣ ਗਿਆ।
ਇਸ ਹਾਦਸੇ ਵਿੱਚ ਟਰੱਕ ਦੇ ਡਰਾਈਵਰ ਸਮੇਤ ਚਾਰ ਲੋਕਾਂ ਦੇ ਝੁਲਸ ਜਾਣ ਦੀ ਸੂਚਨਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ