ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ 'ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਫ਼ਗਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਇਕ ਵਫ਼ਦ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

PM Modi met an Afghan Sikh-Hindu delegation at his residence

 

ਨਵੀਂ ਦਿੱਲੀ: ਅਫ਼ਗਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਇਕ ਵਫ਼ਦ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਭਾਰਤ ਵਿਚ ਵੱਡੀ ਗਿਣਤੀ ਵਿਚ ਅਫ਼ਗਾਨੀ ਸਿੱਖ ਅਤੇ ਹਿੰਦੂ ਰਹਿੰਦੇ ਹਨ ਅਤੇ ਭਾਰਤ ਸਰਕਾਰ ਨੇ ਹਾਲ ਹੀ ਵਿਚ ਅਫ਼ਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਕਈ ਲੋਕਾਂ ਨੂੰ ਉਥੋਂ ਸੁਰੱਖਿਅਤ ਕੱਢਿਆ ਸੀ।

PM Modi met an Afghan Sikh-Hindu delegation at his residence

ਇਸ ਮੌਕੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਰਪਾਨ ਵੀ ਭੇਂਟ ਕੀਤੀ। ਇਸ ਮੀਟਿੰਗ ਵਿਚ ਪੀਐਮ ਮੋਦੀ ਨੂੰ ਸਿੱਖ ਭਾਈਚਾਰੇ ਨਾਲ ਸਬੰਧਤ ਧਾਰਮਿਕ ਚੀਜ਼ਾਂ ਵੀ ਭੇਂਟ ਕੀਤੀਆਂ ਗਈਆਂ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨੇ ਸਹਿਜਤਾ ਨਾਲ ਸਵੀਕਾਰ ਕਰ ਲਿਆ।

PM Modi met an Afghan Sikh-Hindu delegation at his residence

ਅਫਗਾਨਿਸਤਾਨ ਵਿਚ ਧਾਰਮਿਕ ਆਧਾਰ 'ਤੇ ਅੱਤਿਆਚਾਰ ਦਾ ਸਾਹਮਣਾ ਕਰ ਰਹੀਆਂ ਘੱਟ ਗਿਣਤੀਆਂ ਪ੍ਰਤੀ ਕੇਂਦਰ ਸਰਕਾਰ ਨੇ ਕਈ ਵਾਰ ਆਪਣੀ ਵਚਨਬੱਧਤਾ ਪ੍ਰਗਟਾਈ ਹੈ।