ਸਿੱਖਿਆ, ਸਿਹਤ ਢਾਂਚੇ ਵਿਚ ਸੁਧਾਰ ਲਈ ਹੋਰ ਸੂਬੇ ਦੀਆਂ ਸਰਕਾਰਾਂ ਦੀ ਮਦਦ ਲਈ ਤਿਆਰ: ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਸਰਕਾਰੀ ਸਕੂਲਾਂ ਨੂੰ 12 ਹਜ਼ਾਰ ਨਵੇਂ ਸਮਾਰਟ ਕਲਾਸਰੂਮ ਦਾ ਤੋਹਫਾ, ਮੁੱਖ ਮੰਤਰੀ ਕੇਜਰੀਵਾਲ ਨੇ ਕੀਤਾ ਉਦਘਾਟਨ

Ready to help other state governments to improve education, health infrastructure: Kejriwal

 

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰੀ ਸਕੂਲਾਂ ਵਿਚ 12000 ਨਵੇਂ "ਸਮਾਰਟ ਕਲਾਸਰੂਮਾਂ" ਦਾ ਉਦਘਾਟਨ ਕੀਤਾ। ਹੁਣ ਸੂਬੇ ਦੇ 240 ਸਰਕਾਰੀ ਸਕੂਲਾਂ ਨੂੰ 12,430 ਨਵੇਂ ਸਮਾਰਟ ਕਲਾਸਰੂਮਾਂ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਸਹੀ ਅਰਥਾਂ ਵਿਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ। ਰਾਜ ਵਿਚ ਸ਼ਾਨਦਾਰ ਸਕੂਲ ਅਤੇ ਕਲਾਸ ਰੂਮ ਬਣਾਏ ਜਾ ਰਹੇ ਹਨ।

ਦੇਸ਼ ਦੇ ਪ੍ਰਾਈਵੇਟ ਸਕੂਲ ਵੀ ਦਿੱਲੀ ਦੇ ਸਰਕਾਰੀ ਸਕੂਲਾਂ ਵਾਂਗ ਸਮਾਰਟ ਨਹੀਂ ਹਨ। ਇਸ ਸਾਲ 3 ਲੱਖ 70 ਹਜ਼ਾਰ ਬੱਚਿਆਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਤੋਂ ਆਪਣਾ ਨਾਂ ਕਟਵਾ ਕੇ ਦਾਖਲਾ ਲਿਆ ਹੈ, ਇਹ ਇਸ ਗੱਲ ਦਾ ਸਬੂਤ ਹੈ ਕਿ ਦਿੱਲੀ 'ਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ। ਨਤੀਜਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇੱਕ ਸਮਾਂ ਅਜਿਹਾ ਵੀ ਆਵੇਗਾ ਜਦੋਂ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਚੰਗੇ ਹੋਣਗੇ।

ਉਨ੍ਹਾਂ ਕਿਹਾ ਕਿ ਕਰੀਬ ਤਿੰਨ ਸਾਲ ਪਹਿਲਾਂ ਸਾਡੀ ਸਰਕਾਰ ਨੇ 11 ਹਜ਼ਾਰ ਕਲਾਸਰੂਮ ਬਣਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਸੀ ਅਤੇ ਅੱਜ 12 ਹਜ਼ਾਰ 430 ਕਲਾਸਰੂਮ ਬਣ ਚੁੱਕੇ ਹਨ। 12 ਹਜ਼ਾਰ 430 ਕਲਾਸ ਰੂਮਾਂ ਦਾ ਮਤਲਬ ਦੱਸਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਕੋਈ ਸਕੂਲ 10ਵੀਂ ਜਮਾਤ ਤੱਕ ਬਣਿਆ ਹੈ ਤਾਂ ਉਸ ਸਕੂਲ ਵਿਚ 20, 30 ਜਾਂ 50 ਕਮਰੇ ਹਨ।

ਜੇਕਰ ਅਸੀਂ 50 ਕਮਰਿਆਂ ਦੇ ਇੱਕ ਕਲਾਸ ਰੂਮ ਨੂੰ ਮੰਨੀਏ ਤਾਂ ਅੱਜ 250 ਦੇ ਕਰੀਬ ਨਵੇਂ ਸਕੂਲ ਬਣ ਚੁੱਕੇ ਹਨ। ਪਿਛਲੇ ਸੱਤ ਸਾਲਾਂ ਵਿਚ ਦਿੱਲੀ ਸਰਕਾਰ ਨੇ ਕੁੱਲ 20,000 ਕਲਾਸ ਰੂਮ ਬਣਾਏ ਹਨ, ਇਸ ਦੇ ਮੁਕਾਬਲੇ ਦੇਸ਼ ਦੀਆਂ ਹੋਰ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਵੀ 20,000 ਕਲਾਸ ਰੂਮ ਨਹੀਂ ਬਣਾਏ ਹਨ। 
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਆਲੀਸ਼ਾਨ ਮਲਟੀਪਰਪਜ਼ ਹਾਲ, ਅਤਿ-ਆਧੁਨਿਕ ਲੈਬਾਰਟਰੀਆਂ ਦੇ ਨਾਲ-ਨਾਲ ਬਹੁਤ ਸਾਰੇ ਕਮਰੇ ਪੂਰੀ ਤਰ੍ਹਾਂ ਡਿਜ਼ੀਟਲ ਹਨ, ਯਾਨੀ ਕਿ ਕਲਾਸ ਰੂਮ ਬਲੈਕਬੋਰਡ ਸਭ ਡਿਜੀਟਲ ਹਨ। ਵੱਡੇ ਪ੍ਰਾਈਵੇਟ ਸਕੂਲਾਂ ਵਿਚ ਵੀ ਅਜਿਹਾ ਕੋਈ ਸਿਸਟਮ ਨਹੀਂ ਹੈ।

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਗਰੀਬ ਬੱਚਿਆਂ ਨੂੰ ਚੰਗੀ ਸਿੱਖਿਆ ਨਹੀਂ ਮਿਲ ਰਹੀ ਪਰ ਸਾਡੀ ਸਰਕਾਰ ਨੇ ਬਾਬਾ ਸਾਹਿਬ ਅਤੇ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਅੱਜ ਸਾਰੇ ਬੱਚੇ ਇੱਥੋਂ ਦੇ ਸਕੂਲਾਂ ਵਿਚ ਇਕੱਠੇ ਪੜ੍ਹ ਰਹੇ ਹਨ। ਚਾਹੇ ਉਹ ਜੱਜ ਦਾ ਬੱਚਾ ਹੋਵੇ ਜਾਂ ਅਫਸਰ ਜਾਂ ਮਜ਼ਦੂਰ ਦਾ ਬੱਚਾ। ਇਸ ਮੌਕੇ ਉਨ੍ਹਾਂ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਆਦਾਤਰ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਸਕੂਲ ਅਤੇ ਹਸਪਤਾਲ ਬਣਾਉਣ ਦਾ ਵਾਅਦਾ ਕਰਦੀਆਂ ਹਨ ਪਰ ਉਹ ਪੂਰਾ ਨਹੀਂ ਕਰਦੀਆਂ।

ਸਾਡੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਦਿਖਾ ਦਿੱਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਹੋਰ ਰਾਜ ਸਰਕਾਰਾਂ ਨੂੰ ਇਹ ਪੇਸ਼ਕਸ਼ ਕੀਤੀ ਕਿ ਜੇਕਰ ਉਹ ਵੀ ਆਪਣੇ ਸੂਬੇ ਅੰਦਰ ਦਿੱਲੀ ਵਰਗੀ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ ਤਾਂ ਉਹ ਸੂਬਾ ਸਰਕਾਰਾਂ ਦੀ ਮਦਦ ਕਰਨ ਲਈ ਤਿਆਰ ਹਨ। 
ਉਦਘਾਟਨੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਨੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦਿੱਤਾ ਸੀ ਅਤੇ ਅੱਜ ਮੈਂ ‘ਇਨਕਲਾਬ ਜ਼ਿੰਦਾਬਾਦ, ਸਿੱਖਿਆ ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦੇਣ ਜਾ ਰਿਹਾ ਹਾਂ।