ਵਿਵੇਕ ਜੋਸ਼ੀ ਨੇ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਿਆਣਾ ਕੇਡਰ ਦੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ ਵਿਵਕੇ ਜੋਸ਼ੀ 

Vivek Joshi takes charge as Election Commissioner

 

ਨਵੀਂ ਦਿੱਲੀ: ਵਿਵੇਕ ਜੋਸ਼ੀ ਨੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ 17 ਫ਼ਰਵਰੀ, 2025 ਦੀ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਬੁਧਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਜੋਸ਼ੀ ਹਰਿਆਣਾ ਕੇਡਰ ਦੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਵੀ ਅਪਣਾ ਅਹੁਦਾ ਸੰਭਾਲ ਲਿਆ ਅਤੇ ਵੋਟਰਾਂ ਨੂੰ ਅਪਣੇ ਸੰਦੇਸ਼ ਵਿਚ ਕਿਹਾ ਕਿ ਰਾਸ਼ਟਰ ਨਿਰਮਾਣ ਦਾ ਪਹਿਲਾ ਕਦਮ ਵੋਟਿੰਗ ਹੈ। ਉਨ੍ਹਾਂ ਅੱਗੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨ, ਚੋਣ ਕਾਨੂੰਨ ਅਤੇ ਇਸ ਵਿਚ ਜਾਰੀ ਨਿਯਮਾਂ ਅਨੁਸਾਰ ਹਮੇਸ਼ਾ ਵੋਟਰਾਂ ਦੇ ਨਾਲ ਖੜਾ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਕੁਮਾਰ ਨੇ ਕਿਹਾ, ‘‘ਰਾਸ਼ਟਰ ਨਿਰਮਾਣ ਦਾ ਪਹਿਲਾ ਕਦਮ ਵੋਟਿੰਗ ਹੈ। ਇਸ ਲਈ ਭਾਰਤ ਦੇ ਹਰ ਨਾਗਰਿਕ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੈ, ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਹਮੇਸ਼ਾ ਵੋਟ ਪਾਉਣੀ ਚਾਹੀਦੀ ਹੈ।