ਪੰਜਾਬੀ ਭਾਸ਼ਾ ਨਾਲ ਹੁੰਦੇ ਵਿਤਕਰੇ 'ਤੇ ਲੋਕ ਸਭਾ 'ਚ ਗਰਜਿਆ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਮਾਨਤਾ ਦਿੱਤੀ ਜਾਵੇ।

bhagwant mann

ਨਵੀਂ ਦਿੱਲੀ: ਖੇਤੀ ਕਾਨੂੰਨਾਂ ਕਾਰਨ ਜਿੱਥੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਬੈਠੇ ਹਨ ਉੱਥੇ ਹੀ ਇਨ੍ਹਾਂ ਕਾਨੂੰਨਾਂ ਨੇ ਪੰਜਾਬ ਦੀ ਸਿਆਸਤ 'ਚ ਵਿਚ ਗਰਮੀ ਲਿਆਂਦੀ ਹੋਈ ਹੈ। ਇਸ ਵਿਚਕਾਰ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ 'ਚ ਪੰਜਾਬੀ ਭਾਸ਼ਾ ਨਾਲ ਹੁੰਦੇ ਵਿਤਕਰੇ 'ਤੇ ਆਪਣਾ ਭਾਸ਼ਨ ਦਿੱਤਾ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਜੰਮੂ-ਕਸ਼ਮੀਰ ਦਾ ਆਪਸ ਵਿਚ ਬਹੁਤ ਡੂੰਘਾ ਨਾਤਾ ਹੈ।  ਜੇਕਰ ਇਸ ਨੂੰ ਭਾਸ਼ਾ ਦੇ ਹਿਸਾਬ ਨਾਲ ਦੇਖੀਏ ਤਾਂ ਅਜੇ ਵੀ ਡੋਗਰੀ ਭਾਸ਼ਾ ਪੰਜਾਬੀ ਭਾਸ਼ਾ ਦੇ ਬਹੁਤ ਕਰੀਬ ਹੈ। ਇਸ ਵੇਲੇ ਵੀ ਜਲੰਧਰ ਦੂਰਦਰਸ਼ਨ 'ਤੇ 'ਡੂਗਰ ਦਰਪਣ' ਨਾਮ ਦਾ ਸ਼ੋਅ ਚਲਦਾ ਹੈ ਜੋ ਕਿ ਜੰਮੂ ਕਸ਼ਮੀਰ ਦੇ ਨਾਲ ਜੁੜਿਆ ਹੋਇਆ ਹੈ। ਇਸ ਸ਼ੋਅ ਵਿਚ ਜੰਮੂ ਕਸ਼ਮੀਰ ਦੀ ਭਾਸ਼ਾ ਅਤੇ ਸੱਭਿਆਚਾਰ ਬਾਰੇ ਗੱਲ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਬਹੁਤ ਸਾਰੇ ਪੰਜਾਬੀ ਲੋਕ ਰਹਿੰਦੇ ਹਨ ਪਰ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੀ ਅਧਿਕਾਰਿਤ ਲਿਸਟ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਪਹਿਲਾਂ ਵਾਂਗ ਹੀ ਮਾਨਤਾ ਦਿੱਤੀ ਜਾਵੇ।