ਤਾਮਿਲਨਾਡੂ: ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ 102 ਸਾਲਾ ਵਿਅਕਤੀ ਨੂੰ 15 ਸਾਲ ਦੀ ਸਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

5000 ਰੁਪਏ ਜ਼ੁਰਮਾਨਾ ਅਦਾ ਕਰਨ ਦਾ ਵੀ ਦਿੱਤਾ ਹੁਕਮ

Photo

 

ਤਾਮਿਲਨਾਡੂ ਦੇ ਤਿਰੂਵੱਲੁਰ ਵਿੱਚ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਬਜ਼ੁਰਗ ਨੂੰ ਅਦਾਲਤ ਨੇ 15 ਸਾਲ ਦੀ ਸਜ਼ਾ ਸੁਣਾਈ ਹੈ। ਘਟਨਾ ਕਰੀਬ 4 ਸਾਲ ਪੁਰਾਣੀ ਹੈ। ਅਦਾਲਤ ਨੇ 102 ਸਾਲਾ ਬਜ਼ੁਰਗ ਨੂੰ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਪਰਸ਼ੂਰਮਨ ਨੂੰ 15 ਸਾਲ ਦੀ ਸਜ਼ਾ ਸੁਣਾਈ ਗਈ ਸੀ।

 

ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਦੋਸ਼ੀ ਨੂੰ 10 ਸਾਲ ਦੀ ਸਖ਼ਤ ਸਜ਼ਾ ਅਤੇ 5 ਸਾਲ ਦੀ ਸਧਾਰਨ ਸਜ਼ਾ ਦਿੱਤੀ ਜਾਂਦੀ ਹੈ। ਦੋਸ਼ੀ ਨੇ 2018 ਵਿੱਚ ਇੱਕ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਤਿਰੂਵੱਲੁਰ ਦੀ ਮਹਿਲਾ ਅਦਾਲਤ ਨੇ ਦੋਸ਼ੀ ਨੂੰ ਪੀੜਤ ਔਰਤ ਨੂੰ 45,000 ਰੁਪਏ ਮੁਆਵਜ਼ਾ ਅਤੇ 5000 ਰੁਪਏ ਜੁਰਮਾਨਾ ਅਦਾ ਕਰਨ ਦਾ ਵੀ ਹੁਕਮ ਦਿੱਤਾ ਹੈ।