ਪੰਜਾਬ ਯੂਨੀਵਰਸਿਟੀ ਦਾ jhankaar festival ਮੁਲਤਵੀ: ਪੰਜਾਬ ਅਤੇ ਚੰਡੀਗੜ੍ਹ 'ਚ ਹਾਈ ਅਲਰਟ ਨੂੰ ਲੈ ਕੇ ਅਥਾਰਟੀ ਨੇ ਲਿਆ ਫੈਸਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ

photo

 

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਚ 20 ਤੋਂ 22 ਮਾਰਚ ਤੱਕ ਹੋਣ ਵਾਲੇ  jhankaar festival ਤਹਿਤ ਹੋਣ ਵਾਲੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਹ ਹੁਕਮ ਡੀਨ ਵਿਦਿਆਰਥੀ ਭਲਾਈ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਹਾਈ ਅਲਰਟ ਅਤੇ ਸੁਰੱਖਿਆ ਕਾਰਨਾਂ ਕਰਕੇ ਜਾਰੀ ਕੀਤੇ ਗਏ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ 'ਚ ਪੁਲਿਸ ਦੀਆਂ ਟੀਮਾਂ ਲਗਾਤਾਰ ਜੁਟੀਆਂ ਹੋਈਆਂ ਹਨ ਅਤੇ ਉਸ ਦੇ ਕਈ ਸਮਰਥਕਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ।