Patanjali advertising case: ਪਤੰਜਲੀ ਇਸ਼ਤਿਹਾਰ ਮਾਮਲੇ ਵਿਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ SC ਵਿਚ ਪੇਸ਼ ਹੋਣ ਦੇ ਹੁਕਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੈਂਚ ਨੇ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਵਿਰੁਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।

SC asks Ramdev, Balkrishna to appear before it in Patanjali advertising case

Patanjali advertising case:  ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਮੈਡੀਕਲ ਪ੍ਰਭਾਵਾਂ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਸਬੰਧੀ ਮਾਮਲੇ ਵਿਚ ਮੰਗਲਵਾਰ ਨੂੰ ਰਾਮਦੇਵ ਅਤੇ ਕੰਪਨੀ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ।

ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵਲੋਂ ਪਹਿਲਾਂ ਜਾਰੀ ਕੀਤੇ ਗਏ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਅਦਾਲਤ ਨੂੰ ਦਿਤੇ ਵਚਨ ਦੀ ਪਹਿਲੀ ਨਜ਼ਰੇ ਉਲੰਘਣਾ ਕਰਨ ਲਈ ਉਨ੍ਹਾਂ ਵਿਰੁਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਬੈਂਚ ਨੇ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਵਿਰੁਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ 'ਇੰਡੀਅਨ ਮੈਡੀਕਲ ਐਸੋਸੀਏਸ਼ਨ' (ਆਈਐਮਏ) ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ ਜਿਸ ਵਿਚ ਰਾਮਦੇਵ 'ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ।

(For more Punjabi news apart from SC asks Ramdev, Balkrishna to appear before it in Patanjali advertising case, stay tuned to Rozana Spokesman)