Taranjit Singh Sandhu joins BJP, ਅਮਰੀਕਾ 'ਚ ਭਾਰਤ ਦੇ ਸਾਬਕਾ ਰਾਜਦੂਤ ਅੰਮ੍ਰਿਤਸਰ ਤੋਂ ਲੜ ਸਕਦੇ ਨੇ ਚੋਣ
1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
Taranjit Singh Sandhu joins BJP: ਨਵੀਂ ਦਿੱਲੀ - ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ''ਪਿਛਲੇ 10 ਸਾਲਾਂ 'ਚ ਮੈਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਖਾਸ ਤੌਰ 'ਤੇ ਅਮਰੀਕਾ ਅਤੇ ਸ਼੍ਰੀਲੰਕਾ ਨਾਲ ਮਿਲ ਕੇ ਕੰਮ ਕੀਤਾ ਹੈ।
ਅੱਜ ਵਿਕਾਸ ਦੀ ਬਹੁਤ ਲੋੜ ਹੈ ਅਤੇ ਇਹ ਵਿਕਾਸ ਅੰਮ੍ਰਿਤਸਰ ਤੱਕ ਵੀ ਪਹੁੰਚਣਾ ਚਾਹੀਦਾ ਹੈ। ਇਸ ਲਈ ਮੈਂ ਪਾਰਟੀ ਪ੍ਰਧਾਨ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਦੇਸ਼ ਸੇਵਾ ਦੇ ਨਵੇਂ ਮਾਰਗ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ ਜਿਸ ਕਰ ਕੇ ਅੱਜ ਮੈਂ ਭਾਜਪਾ ਵਿਚ ਸ਼ਾਮਲ ਹੋ ਰਿਹਾ ਹੈ।
ਦੱਸ ਦਈਏ ਕਿ ਭਾਜਪਾ ਅੰਮ੍ਰਿਤਸਰ ਸੀਟ ਲਈ ਸਿੱਖ ਚਿਹਰੇ ਦੀ ਤਲਾਸ਼ ਕਰ ਰਹੀ ਸੀ। ਸੰਧੂ ਦਾ ਅਕਸ ਸਾਫ਼-ਸੁਥਰਾ ਹੈ ਸਗੋਂ ਰਾਜਦੂਤ ਹੋਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਨਾਲ ਵੀ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਕਾਰਨ ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਅਮਰੀਕਾ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਸਿੱਖ ਹੋਣ ਦੇ ਨਾਲ-ਨਾਲ ਉਹ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਤਾਮਿਲਨਾਡੂ ਕੇਡਰ ਦੇ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਵਿਧਾਨ ਸਭਾ ਚੋਣਾਂ ਵਿਚ ਉਤਾਰਿਆ ਸੀ।