ਪ੍ਰਵਾਸੀ ਮਜ਼ਦੂਰਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹੈ : ਸ਼ਰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿਰੋਧੀ ਧਿਰ ਦੇ ਆਗੂ ਸ਼ਰਦ ਪਵਾਰ ਨੇ ਸਨਿਚਰਵਾਰ ਨੂੰ ਦੋਸ਼ ਲਾਇਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ

File Photo

ਨਵੀਂ ਦਿੱਲੀ, 18 ਅਪ੍ਰੈਲ: ਵਿਰੋਧੀ ਧਿਰ ਦੇ ਆਗੂ ਸ਼ਰਦ ਪਵਾਰ ਨੇ ਸਨਿਚਰਵਾਰ ਨੂੰ ਦੋਸ਼ ਲਾਇਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਅਪਣੇ ਜੱਦੀ ਘਰ ਜਾਣ ਲਈ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ। ਜਦਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਰਾਜਸਕਾਨ ਦੇ ਕੋਟਾ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਇਜਾਜ਼ਤ ਦੇ ਦਿਤੀ ਗਈ ਹੈ।

ਸ਼ਰਦ ਨੇ ਦਾਅਵਾ ਕੀਤਾ ਕਿ ‘ਮਜ਼ਦੂਰਾਂ ਅਤੇ ਮਿਹਨਤ ਕਰਨ ਵਾਲਿਆਂ’ ’ਚ ਰੋਗ ਪ੍ਰਤੀਰਧਕ ਸਮਰਥਾ ਜ਼ਿਆਦਾ ਹੈ ਅਤੇ ਦੂਜੇ ਦੇਸ਼ਾਂ ਮੁਕਾਬਲੇ ਦੇਸ਼ ’ਚ ਕੋਰੋਨਾ ਵਾਇਰਸ ਦੀ ਲਾਗ ਦਾ ਪਸਾਰ ਵੀ ਘੱਟ ਹੈ। ਲੋਕਤੰਤਰਿਕ ਜਨਤਾ ਦਲ ਦੇ ਆਗੂ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂਆਤ ’ਚ ਸਮਾਂ ਬਰਬਾਦ ਕੀਤਾ ਪਰ ਅਪਣੀ ‘ਗ਼ਲਤੀ’ ਨੂੰ ਮੰਨਣ ਦੀ ਬਜਾਏ ਇਹ ਲੋਕ ਨੂੰ ਦਸ ਰਹੀ ਹੈ ਕਿ ਉਨ੍ਹਾਂ ਵਲੋਂ ਚੁੱਕੇ ਗਏ ਕਦਮਾਂ ਕਰ ਕੇ ਹੀ ਭਾਰਤ ’ਚ ਕੋਰੋਨਾ ਵਾਇਰਸ ਦੀ ਲਾਗ ਦਾ ਪਸਾਰ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਬਹੁਤ ਘੱਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਦਾ ਅਸਲ ਕਾਰਨ ਇਹ ਹੈ ਕਿ ਸਰਕਾਰ ਨੇ ਢੁਕਵੀਂ ਜਾਂਚ ਨਹੀਂ ਕੀਤੀ।     (ਪੀਟੀਆਈ)