ਅਤਿਵਾਦੀ ਹਮਲੇ 'ਚ ਸੀ.ਆਰ.ਪੀ.ਐਫ਼. ਦੇ ਤਿੰਨ ਜਵਾਨ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿਚ ਸ਼ਨਿੱਚਰਵਾਰ ਸ਼ਾਮ ਨੂੰ ਇਕ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਕਾਫ਼ਲੇ 'ਤੇ ਕੀਤੇ ਗਏ ਇਸ ਹਮਲੇ ਵਿਚ ਅਰਧ

File Photo

ਸ੍ਰੀਨਗਰ, 18 ਅਪ੍ਰੈਲ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿਚ ਸ਼ਨਿੱਚਰਵਾਰ ਸ਼ਾਮ ਨੂੰ ਇਕ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਕਾਫ਼ਲੇ 'ਤੇ ਕੀਤੇ ਗਏ ਇਸ ਹਮਲੇ ਵਿਚ ਅਰਧ ਸੈਨਿਕ ਬਲਾਂ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਹ ਹਮਲਾ ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਪੁਲਿਸ ਕਰਮਚਾਰੀਆਂ ਦੀ ਸਾਂਝੀ ਟੀਮ 'ਤੇ ਕੀਤਾ ਗਿਆ। ਬੀਤੀ ਰਾਤ ਤੋਂ ਲੈ ਕੇ ਅੱਜ ਤਕ ਦਾ ਇਹ ਦੂਜਾ ਅਤਿਵਾਦੀ ਹਮਲਾ ਹੈ। ਫ਼ਿਲਹਾਲ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।

ਇਕ ਦਿਨ ਪਹਿਲਾਂ, ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨੀਵਾ ਇਲਾਕੇ ਵਿਚ ਸੀਆਰਪੀਐਫ ਦੀ ਇਕ ਟੁਕੜੀ 'ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਗੋਲੀ ਲੱਗਣ ਕਾਰਨ ਇਕ ਜਵਾਨ ਜ਼ਖ਼ਮੀ ਹੋ ਗਿਆ। ਹਮਲੇ ਬਾਰੇ ਸੀਆਰਪੀਐਫ ਨੇ ਕਿਹਾ ਕਿ ਅਤਿਵਾਦੀਆਂ ਨੇ ਨੇਵਾ ਵਿੱਚ ਸੀਆਰਪੀਐਫ਼ ਦੀ ਬੀ /183 ਬਟਾਲੀਅਨ ਦੇ ਕਰਮਚਾਰੀਆਂ 'ਤੇ ਗੋਲੀਆਂ ਚਲਾਈਆਂ। ਹਮਲੇ ਵਿਚ ਇਕ ਸਿਪਾਹੀ ਨੂੰ ਗੋਲੀ ਲੱਗੀ। ਸੀਆਰਪੀਐਫ ਨੇ ਕਿਹਾ ਕਿ ਹਮਲੇ ਤੋਂ ਬਾਅਦ ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ।  (ਏਜੰਸੀ)