ਦੇਸ਼ ’ਚ ਕੋਰੋਨਾ ਦੇ ਇਕ ਦਿਨ ਵਿਚ ਰੀਕਾਰਡ ਢਾਈ ਲੱਖ ਤੋਂ ਵੱਧ ਨਵੇਂ ਮਾਮਲੇ ਆਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

1,619 ਮਰੀਜ਼ਾਂ ਨੇ ਤੋੜਿਆ ਦਮ

corona case

ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 2,73,810 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1,619 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। ਨਵੇਂ ਦਰਜ ਕੀਤੇ ਗਏ ਕੇਸਾਂ ’ਚ ਮਹਾਰਾਸ਼ਟਰ, ਉਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਸੱਭ ਤੋਂ ਅੱਗੇ ਹੈ।

ਕੁਲ ਮਾਮਲੇ ਵੱਧ ਕੇ  1,50,61,919 ਹੋ ਗਏ ਹਨ ਅਤੇ ਉਥੇ ਹੀ ਮ੍ਰਿਤਕਾਂ ਦੀ ਗਿਣਤੀ 1,78,769 'ਤੇ ਪਹੁੰਚ ਗਈ ਹੈ।  ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤਕ  1,29,53,821 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ।

ਲਾਗ ਦੇ ਮਾਮਲਿਆਂ ’ਚ ਲਗਾਤਾਰ 40ਵੇਂ ਦਿਨ ਵਾਧਾ ਹੋਇਆ ਹੈ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,29,329 ਹੋ ਗਈ ਹੈ। ਅੰਕੜਿਆਂ ਮੁਤਾਬਕ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 1,29,53,821  ਹੋ ਗਈ। ਦੇਸ਼ ਵਿਚ ਕੁਲ 12,38,52,566 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਹੈ।