ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਦਾਲਤ ਨੇ ਦਿੱਲੀ ਪੁਲਿਸ ਵਲੋਂ 4 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।

Deep Sidhu

ਨਵੀਂ ਦਿੱਲੀ- ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦੀਪ ਸਿੱਧੂ ਖ਼ਿਲਾਫ਼ ਦੂਜੀ ਐੱਫ.ਆਈ.ਆਰ. ਨੂੰ ਲੈ ਕੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਦਿੱਲੀ ਪੁਲਿਸ ਵਲੋਂ 4 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਐਤਵਾਰ ਨੂੰ ਸੁਣਵਾਈ ਦੌਰਾਨ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਅੱਜ ਯਾਨੀ 19 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ। ਦਿੱਲੀ ਪੁਲਿਸ ਨੇ ਕੋਰਟ ’ਚ ਦੀਪ ਸਿੱਧੂ ਦੀ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਨੇ ਐਤਵਾਰ ਨੂੰ ਦੀਪ ਸਿਧੂ ਨੂੰ ਤਿਹੜ ਜੇਲ੍ਹ ਦੇ ਡਿਊਟੀ ਮੈਟ੍ਰੋਪੋਲਿਟਿਨ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਦੀ ਮੰਗ ਕੀਤੀ ਸੀ।

ਡਿਊਟੀ ਮੈਟ੍ਰੋਪੋਲਿਟਿਨ ਮੈਜਿਸਟ੍ਰੇਟ ਨੇ ਦੀਪ ਸਿਧੂ ਨੂੰ ਪੁਲਿਸ ਹਿਰਾਸਤ ਵਿਚ ਦੇਣ ਤੋਂ ਮਨ੍ਹਾ ਕਰਦੇ ਹੋਏ ਇਕ ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ ਅਤੇ ਕਿਹਾ ਸੀ ਕਿ ਦੀਪ ਸਿੱਧੂ ਨੂੰ ਸਬੰਧਿਤ ਅਦਾਲਤ ਵਿਚ 19 ਅ੍ਰਪੈਲ ਨੂੰ ਪੇਸ਼ ਕੀਤਾ ਜਾਵੇ। ਜਿਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਅਦਾਲਤ ਨੇ ਪੁਲਿਸ ਰਿਮਾਂਡ ਵਿਚ ਨਾ ਭੇਜ ਤੇ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।