ਲੋਕਾਂ ਦੀ ਜਾਨ ਤੇ ਰੋਜ਼ੀ ਰੋਟੀ ਬਚਾਉਣ ਲਈ ਸੂਬਿਆਂ ਨਾਲ ਮਿਲ ਕੇ ਕੰਮ ਕਰ ਰਹੀ ਸਰਕਾਰ- ਵਿੱਤ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿੱਤ ਮੰਤਰੀ ਨੇ ਭਾਰਤ ਵਿਚ ਕੋਵਿਡ-19 ਦੇ ਪ੍ਰਕੋਪ ਨੂੰ ਰੋਕਣ ਸੰਬੰਧੀ ਵੱਖ-ਵੱਖ ਉਦਯੋਗ ਸੰਗਠਨਾਂ ਦੀ ਸਲਾਹ ਲਈ

Nirmala Sitharaman

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹਨਾਂ ਨੇ ਭਾਰਤ ਵਿਚ ਕੋਵਿਡ-19 ਦੇ ਪ੍ਰਕੋਪ ਨੂੰ ਰੋਕਣ ਸੰਬੰਧੀ ਵੱਖ-ਵੱਖ ਉਦਯੋਗ ਸੰਗਠਨਾਂ ਦੀ ਸਲਾਹ ਲਈ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਲੋਕਾਂ ਦੀ ਜਾਨ ਅਤੇ ਰੋਜ਼ੀ ਰੋਟੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਦਰਅਸਲ ਵਿੱਤ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਕਾਰੋਬਾਰੀਆਂ ਕੋਲੋਂ ਸੁਝਾਅ ਮੰਗੇ। ਵਿੱਤ ਮੰਤਰੀ ਨੇ ਸੀਆਈਆਈ ਮੁਖੀ ਉਦੈ ਕੋਟਕ, ਫਿੱਕੀ ਦੇ ਮੁਖੀ ਉਦੈ ਸ਼ੰਕਰ ਅਤੇ ਐਸੋਚੈਮ ਦੇ ਮੁਖੀ ਵਿਨੀ ਅਗ੍ਰਵਾਲ ਸਮੇਤ ਉਦਯੋਗ ਸੰਘ ਦੇ ਮੁਖੀਆਂ ਨਾਲ ਗੱਲ ਕੀਤੀ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਟਾਟਾ ਸਟੀਲ ਦੇ ਪ੍ਰਬੰਧਕ ਨਿਰਦੇਸ਼ਕ ਟੀਵੀ ਨਰਿੰਦ੍ਰਨ, ਐਲਐਂਡਟੀ ਦੇ ਮੁਖੀ ਏਐਮ ਨਾਈਕ, ਟੀਸੀਐਸ ਦੇ ਪ੍ਰਬੰਧਕ ਨਿਰਦੇਸ਼ਕ ਰਾਜੇਸ਼ ਗੋਪੀਨਾਥਨ, ਮਾਰੂਤੀ ਸੁਜ਼ੂਕੀ ਦੇ ਚੇਅਰਮੈਨ ਆਰ ਸੀ ਭਾਗਰਵ, ਟੀਵੀਐਸ ਗਰੁੱਪ ਦੇ ਚੇਅਰਮੈਨ ਅਤੇ ਹੀਰੋ ਮੋਟੋ ਕਾਰਪ ਦੇ ਪ੍ਰਬੰਧਕ ਨਿਰਦੇਸ਼ਕ ਸਮੇਤ ਕਈਆਂ ਨਾਲ ਕੋਵਿਡ ਮਾਮਲਿਆਂ ਸਬੰਧੀ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਐਤਵਾਰ ਨੂੰ ਸਨਅਤ ਜਗਤ ਨੂੰ ਭਰੋਸਾ ਦਿੱਤਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਪੱਧਰੀ ਲਾਕਡਾਊਨ ਨਹੀਂ ਲਗਾਇਆ ਜਾਵੇਗਾ।