EPFO ਦੇ ਕਰੋੜਾਂ ਕਰਮਚਾਰੀਆਂ ਲਈ ਚੰਗੀ ਖ਼ਬਰ, ਤਨਖ਼ਾਹ ਸੀਮਾ 'ਚ ਹੋ ਸਕਦਾ ਹੈ 6 ਹਜ਼ਾਰ ਤੱਕ ਦਾ ਵਾਧਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਤਨਖ਼ਾਹ ਸੀਮਾ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ ਰੁਪਏ ਕਰਨ 'ਤੇ ਕੀਤਾ ਜਾ ਰਿਹਾ ਹੈ ਵਿਚਾਰ 

Good news for millions of EPFO ​​employees, pay ceiling could rise to 6,000!

2014 ਤੋਂ ਪਹਿਲਾਂ ਤਨਖ਼ਾਹ ਸੀਮਾ 6,500 ਰੁਪਏ ਸੀ ਜੋ ਬਾਅਦ 'ਚ ਵਧਾ ਕੇ 15,000 ਰੁਪਏ ਕਰ ਦਿੱਤੀ ਗਈ
ਨਵੀਂ ਦਿੱਲੀ :
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਕਰੋੜਾਂ ਕਰਮਚਾਰੀਆਂ ਲਈ ਚੰਗੀ ਖ਼ਬਰ ਆਈ ਹੈ। ਜਿਸ ਤਹਿਤ ਜਲਦੀ ਹੀ EPFO ਦੀ ਤਨਖ਼ਾਹ ਸੀਮਾ ਹਰ ਮਹੀਨੇ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਜਾ ਸਕਦੀ ਹੈ। ਇਹ ਤਜਵੀਜ਼ ਇੱਕ ਉੱਚ ਪੱਧਰੀ ਕਮੇਟੀ ਵੱਲੋਂ ਸਰਕਾਰ ਨੂੰ ਦਿੱਤੀ ਗਈ ਹੈ।

ਜੇਕਰ ਸਰਕਾਰ ਇਸ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਇਸ ਨਾਲ EPFO ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ ਤੇ ਘੱਟੋ-ਘੱਟ 75 ਲੱਖ ਕਰਮਚਾਰੀ ਕਰਮਚਾਰੀ ਭਵਿੱਖ ਨਿਧੀ ਸੰਗਠਨ ਨਾਲ ਵੱਧ ਤੋਂ ਵੱਧ ਜੁੜ ਸਕਣਗੇ। ਇੰਨਾ ਹੀ ਨਹੀਂ ਸਗੋਂ ਜੇਕਰ ਤਨਖ਼ਾਹ ਸੀਮਾ ਵਿਚ ਇਹ ਵਾਧਾ ਕੀਤਾ ਜਾਂਦਾ ਹੈ ਤਾਂ ਇਸ ਦੇ ਕਰਮਚਾਰੀ EPFO ਦੀਆਂ ਨਵੀਆਂ ਯੋਜਨਾਵਾਂ ਦਾ ਲਾਭ ਲੈ ਸਕਣਗੇ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਸਰਕਾਰ ਵਲੋਂ ਕਮੇਟੀ ਦੀ ਇਸ ਰਿਪੋਰਟ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਇਸ ਨੂੰ ਬੈਕ ਡੇਟ ਤੋਂ ਲਾਗੂ ਕੀਤਾ ਜਾ ਸਕਦਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਮੌਜੂਦਾ ਸਥਿਤੀ ਵਿੱਚ ਸਰਕਾਰ ਹਰ ਸਾਲ ਪੈਨਸ਼ਨ ਸਕੀਮ ਯਾਨੀ ਈਪੀਐਫਓ 'ਤੇ ਹਰ ਸਾਲ ਲਗਭਗ 6,750 ਰੁਪਏ ਖਰਚ ਕਰਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਈਪੀਐਫਓ ਨੇ ਕਰੀਬ ਚਾਰ ਸਾਲ ਪਹਿਲਾਂ ਵਿੱਤ ਮੰਤਰਾਲੇ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਸੀਮਾ ਵਧਾਉਣ ਦੀ ਗੱਲ ਕਹੀ ਗਈ ਸੀ। ਜੇਕਰ ਸੈਂਟਰਲ ਬੋਰਡ ਆਫ਼ ਟਰੱਸਟੀਜ਼ ਦਾ ਕੇਂਦਰੀ ਬੋਰਡ ਇਸ ਨੂੰ ਲਾਗੂ ਕਰਦਾ ਹੈ ਤਾਂ ਲੱਖਾਂ ਕਰਮਚਾਰੀ ਇਸ ਦਾ ਲਾਭ ਲੈ ਸਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2014 ਵਿੱਚ ਈਪੀਐਫਓ ਦੀ ਤਨਖ਼ਾਹ ਸੀਮਾ ਵਧਾਈ ਗਈ ਸੀ। 2014 ਤੋਂ ਪਹਿਲਾਂ ਇਹ ਸੀਮਾ 6,500 ਰੁਪਏ ਸੀ ਜੋ ਬਾਅਦ ਵਿੱਚ ਵਧਾ ਕੇ 15,000 ਰੁਪਏ ਕਰ ਦਿੱਤੀ ਗਈ।  ਫਿਲਹਾਲ ਇਸ ਦੀ ਸੀਮਾ 15,000 ਰੁਪਏ ਤੋਂ ਵਧਾ ਕੇ 21,000 ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।