ਨਸ਼ਾ ਕਰਨ ਵਾਲਾ ਪੀੜਤ ਹੈ ਜਦਕਿ ਵੇਚਣ ਵਾਲਾ ਗੁਨਾਹਗਾਰ, ਨਸ਼ਾ ਤਸਕਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਗ੍ਰਹਿ ਮੰਤਰੀ ਅਮਿਤ ਸ਼ਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, 2047 ਤੱਕ ਅਸੀਂ ਨਸ਼ਾ ਮੁਕਤ ਭਾਰਤ ਦਾ ਨਿਰਮਾਣ ਕਰਾਂਗੇ 

Home Minister Amit Shah

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸੂਬਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦੀ ਅਪੀਲ ਕੀਤੀ।

ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਸ਼ਾ ਵਿਰੋਧੀ ਟਾਸਕ ਫੋਰਸਾਂ ਦੇ ਮੁਖੀਆਂ ਦੀ ਪਹਿਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ।

ਇਹ ਵੀ ਪੜ੍ਹੋ: ਯੂ.ਜੀ.ਸੀ. ਦੀ ਯੂਨੀਵਰਸਿਟੀਆਂ ਨੂੰ ਅਪੀਲ: ਵਿਦਿਆਰਥੀਆਂ ਨੂੰ ਸਥਾਨਕ ਭਾਸ਼ਾਵਾਂ 'ਚ ਪ੍ਰੀਖਿਆ ਦੇਣ ਦੀ ਦਿਤੀ ਜਾਵੇ ਆਗਿਆ

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਮੁੱਖ ਤੌਰ 'ਤੇ ਅਪਰਾਧੀ ਅਤੇ ਗ਼ੁਨਾਹਗਾਰ ਹੁੰਦੇ ਹਨ ਜਦੋਂ ਕਿ ਨਸ਼ੇ ਦੀ ਵਰਤੋਂ ਕਰਨ ਵਾਲੇ ਪੀੜਤ ਹੁੰਦੇ ਹਨ। ਸਾਨੂੰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ ਅਤੇ ਉਹਨਾਂ ਦੇ ਖ਼ਿਲਾਫ਼ ਜਿੰਨਾ ਸੰਭਵ ਹੋ ਸਕੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ "ਪੂਰੀ ਸਰਕਾਰ" ਪਹੁੰਚ ਅਪਣਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਤਬਾਹ ਕਰ ਸਕਦੀ ਹੈ। ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਸੂਬਾ ਸਰਕਾਰਾਂ ਨੂੰ ਕਿਹਾ ਕਿ ਉਹ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਨਸ਼ਿਆਂ ਵਿਰੁੱਧ ਲੜਾਈ ਲਈ ਇਕਜੁੱਟ ਹੋ ਕੇ ਕੰਮ ਕਰਨ।