ਡੰਪਰ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, 4 ਲੋਕਾਂ ਦੀ ਮੌਤ 22 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰੋਨਾ ਵਾਇਰਸ ਦੇ ਕਾਰਨ ਜਿੱਥੇ ਮਜ਼ਦੂਰ ਪਹਿਲਾਂ ਹੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਲਗਾਤਾਰ ਵੱਡੀ ਸੰਖਿਆ ਵਿਚ ਆਪਣੇ ਘਰਾਂ ਨੂੰ ਪਰਤ ਰਹੇ ਹਨ।

Photo

ਮੁੰਬਈ : ਕਰੋਨਾ ਵਾਇਰਸ ਦੇ ਕਾਰਨ ਜਿੱਥੇ ਮਜ਼ਦੂਰ ਪਹਿਲਾਂ ਹੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਲਗਾਤਾਰ ਵੱਡੀ ਸੰਖਿਆ ਵਿਚ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸੇ ਵਿਚ ਮਹਾਰਾਸ਼ਟਰ ਦੇ ਯਵਤਮਲ ਵਿੱਚ ਮੰਗਲਵਾਰ ਨੂੰ ਇੱਕ ਡੰਪਰ ਨੇ ਇੱਕ ਵੱਡੇ ਸੜਕ ਹਾਦਸੇ ਵਿੱਚ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 22 ਲੋਕ ਗੰਭੀਰ ਜ਼ਖਮੀ ਹੋ ਗਏ।

ਦੱਸਿਆ ਜਾਂਦਾ ਹੈ ਕਿ ਬੱਸ ਵਿਚ ਸਵਾਰ ਸਾਰੇ ਲੋਕ ਪ੍ਰਵਾਸੀ ਮਜ਼ਦੂਰ ਸਨ ਅਤੇ ਝਾਰਖੰਡ ਜਾ ਰਹੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਮੰਗਲਵਾਰ ਸਵੇਰੇ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਝਾਰਖੰਡ ਜਾ ਰਹੀ ਬੱਸ ਯਵਤਮਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਡੰਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਵਾਹਨਾਂ ਦੀ ਟੱਕਰ ਇੰਨੇ ਖਤਰਨਾਕ ਤਰੀਕੇ ਨਾਲ ਹੋਈ ਕਿ ਬੱਸ ਦੇ ਅਗਲੇ ਹਿੱਸੇ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੁਰਘਟਨਾ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ

ਤੇ ਉੱਥੇ ਦੇ ਕੁਝ ਸਥਾਨ ਲੋਕਾਂ ਨਾਲ ਮਿਲ ਕੇ ਬੱਸ ਅਤੇ ਡੰਪਰ ਵਿਚੋਂ ਲੋਕਾਂ ਨੂੰ ਬਾਹਰ ਕੱਡਿਆ ਅਤੇ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਨ੍ਹਾਂ ਜ਼ਖ਼ਮੀ ਹੋਏ ਲੋਕਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਧਰ ਪੁਲਿਸ ਵੱਲੋਂ ਹੁਣ ਇਸ ਘਟਨਾ ਦੇ ਪਿਛਲੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।