ਦੇਸ਼ 'ਚ ਕਰੋਨਾ ਨਾਲ 1 ਲੱਖ ਤੋਂ ਵੱਧ ਪ੍ਰਭਾਵਿਤ ਹੋਏ ਲੋਕ, 3,163 ਮੌਤਾਂ
ਦੇਸ਼ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਲੱਖ 1 ਹਜ਼ਾਰ 139 ਹੋ ਗਈ ਹੈ ਅਤੇ 3,163 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ : ਭਾਰਤ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਅੰਕੜਿਆਂ ਵਿਚ ਇਜਾਫਾ ਹੋ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਹੁਣ ਦੇਸ਼ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਲੱਖ 1 ਹਜ਼ਾਰ 139 ਹੋ ਗਈ ਹੈ ਅਤੇ 3,163 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਵਿਚ ਇਕ ਰਾਹਤ ਦੀ ਖ਼ਬਰ ਵੀ ਹੈ ਕਿ ਇੱਥੇ 39,174 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।
ਇਸ ਨਾਲ ਹੀ ਹੁਣ ਦੇਸ਼ ਵਿਚ 58,802 ਐਕਟਿਵ ਕੇਸ ਹਨ। ਜ਼ਿਕਰਯੋਗ ਹੈ ਕਿ ਮਹਾਂਰਾਸ਼ਟਰ ਵਿਚ ਕਰੋਨਾ ਵਾਇਰਸ ਨੇ ਸਭ ਤੋਂ ਵੱਧ ਹਾਹਾਕਾਰ ਮਚਾ ਰੱਖੀ ਹੈ। ਇੱਥੇ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 1249 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਗੁਜਰਾਤ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 11,745 ਤੱਕ ਪਹੁੰਚ ਚੁੱਕੀ ਹੈ ਅਤੇ ਇੱਥੇ 694 ਲੋਕਾਂ ਦੀ ਮੌਤ ਹੋ ਗਈ ਹੈ। ਤਾਮਿਲਨਾਡੂ ਵਿਚ ਕੋਰੋਨਾ ਦੀ ਲਾਗ ਵੀ ਤੇਜ਼ੀ ਨਾਲ ਵੱਧ ਰਹੀ ਹੈ. ਹੁਣ ਤੱਕ ਇੱਥੇ 11 ਹਜ਼ਾਰ 760 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ,
ਜਿਸ ਵਿੱਚ 81 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਦੇ ਅਪਡੇਟ ਅਨੁਸਾਰ ਦਿੱਲੀ ਵਿਚ ਮਰੀਜ਼ਾਂ ਦੀ ਕੁਲ ਗਿਣਤੀ 10 ਹਜ਼ਾਰ 54 ਹੈ, ਜਿਸ ਵਿਚ 168 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿਚ 5 ਹਜ਼ਾਰ 507 ਪੁਸ਼ਟੀ ਕੀਤੇ ਗਏ ਕੇਸ ਸਾਹਮਣੇ ਆਏ ਹਨ,
ਜਿਸ ਵਿਚ 138 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਮੱਧ ਪ੍ਰਦੇਸ਼ ਵਿੱਚ 5 ਹਜ਼ਾਰ 236 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 252 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਹੁਣ ਇੱਥੇ ਮਰੀਜ਼ਾਂ ਦੀ ਗਿਣਤੀ 4605 ਤੱਕ ਪਹੁੰਚ ਗਈ ਹੈ, ਜਿਸ ਵਿੱਚ 118 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।