ZEE News ਦੇ 28 ਕਰਮਚਾਰੀ Corona Positive, ਦਫਤਰ-ਸਟੂਡੀਓ ਸੀਲ
ਮੀਡੀਆ ਕੰਪਨੀ ਜ਼ੀ ਨਿਊਜ਼ ਦਾ ਨੋਇਡਾ ਸਥਿਤ ਦਫਤਰ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕਾ ਹੈ।
ਨਵੀਂ ਦਿੱਲੀ: ਮੀਡੀਆ ਕੰਪਨੀ ਜ਼ੀ ਨਿਊਜ਼ ਦਾ ਨੋਇਡਾ ਸਥਿਤ ਦਫਤਰ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕਾ ਹੈ। ਇੱਥੇ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੂਰੀ ਬਿਲਡਿੰਗ ਨੂੰ ਖਾਲੀ ਕਰਾ ਦਿੱਤਾ ਗਿਆ ਹੈ।
ਕੰਪਨੀ ਵੱਲੋਂ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ ਹੈ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਸ ਸਮੇਂ ਪੂਰਾ ਸੈਟਅਪ ਕੰਪਨੀ ਦੀ ਦੂਜੀ ਇਮਾਰਤ ਵਿਚ ਕੀਤਾ ਗਿਆ ਹੈ।
ਜ਼ੀ ਨਿਊਜ਼ ਵੱਲੋਂ ਦੱਸਿਆ ਗਿਆ ਕਿ ਸਭ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੰਪਨੀ ਦੇ ਇਕ ਕਰਮਚਾਰੀ ਦਾ ਕੋਰੋਨਾ ਟੈਸਟ ਪਾਜ਼ਟਿਵ ਆਇਆ ਸੀ, ਜਿਸ ਤੋਂ ਬਾਅਦ ਉੱਥੇ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਟੈਸਟਿੰਗ ਸ਼ੁਰੂ ਕੀਤੀ ਗਈ। ਇਸ ਟੈਸਟਿੰਗ ਤੋਂ ਬਾਅਦ 28 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਇਹਨਾਂ ਵਿਚ ਜ਼ਿਆਦਾਤਰ ਕਰਮਚਾਰੀਆਂ ਵਿਚ ਕੋਈ ਵੀ ਲ਼ੱਛਣ ਨਹੀਂ ਪਾਇਆ ਗਿਆ ਸੀ।
ਭਾਰਤ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਅੰਕੜਿਆਂ ਵਿਚ ਇਜਾਫਾ ਹੋ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਹੁਣ ਦੇਸ਼ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਲੱਖ 1 ਹਜ਼ਾਰ 139 ਹੋ ਗਈ ਹੈ ਅਤੇ 3,163 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਇੱਥੇ 39,174 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਇਸ ਨਾਲ ਹੀ ਹੁਣ ਦੇਸ਼ ਵਿਚ 58,802 ਐਕਟਿਵ ਕੇਸ ਹਨ।