ਭਾਰਤ ’ਚ ਕੋਰੋਨਾ ਵਾਇਰਸ ਦਾ ਕਹਿਰ, ਇਕ ਦਿਨ ’ਚ 4529 ਲੋਕਾਂ ਦੀ ਹੋਈ ਮੌਤ
18,58,09,302 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ
ਨਵੀਂ ਦਿੱਲੀ : ਭਾਰਤ ’ਚ ਇਕ ਦਿਨ ਵਿਚ ਕੋਵਿਡ-19 ਤੋਂ 4529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਂਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 2,83,248 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 2,67,334 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 2,54,96,330 ਹੋ ਗਈ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ 24 ਘੰਟਿਆਂ ਵਿਚ 2,59,170 ਮਾਮਲੇ ਸਾਹਮਣੇ ਆਏ ਸਨ।
ਅੰਕੜਿਆਂ ਮੁਤਾਬਕ ਦੇਸ਼ ’ਚ ਅਜੇ 32,26,719 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ। ਹੁਣ ਤਕ ਕੁਲ 2,19,86,363 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। 16 ਜਨਵਰੀ 2021 ਤੋਂ ਲੈ ਕੇ ਹੁਣ ਤਕ 18,58,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਦਿਤੀ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਭਾਰਤੀ ਆਯੁਰਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐਮ. ਆਰ.) ਮੁਤਾਬਕ ਦੇਸ਼ ’ਚ ਹੁਣ ਤਕ ਕੁਲ 31,82,92,881 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ। ਇਨ੍ਹਾਂ ’ਚੋਂ 18,69,223 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ।