ਰਾਜਸਥਾਨ ਸਰਕਾਰ ਨੇ ਬਲੈਕ ਫੰਗਸ ਨੂੰ ਮਹਾਮਾਰੀ ਕੀਤਾ ਘੋਸ਼ਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਲੈਕ ਫੰਗਸ ਖ਼ਤਰਨਾਕ ਰੂਪ ਲੈ ਰਿਹਾ ਹੈ ਅ

Ashok Gehlot

 ਜੈਪੁਰ: ਰਾਜਸਥਾਨ ਵਿੱਚ ਬਲੈਕ ਫੰਗਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ। ਮਹਾਮਾਰੀ ਦੀ  ਘੋਸ਼ਣਾ ਕਰਦਿਆਂ ਗਹਿਲੋਤ ਸਰਕਾਰ ਨੇ ਕਿਹਾ ਕਿ ਬਲੈਕ ਫੰਗਸ  ਖ਼ਤਰਨਾਕ ਰੂਪ ਲੈ ਰਿਹਾ ਹੈ ਅਤੇ ਇਹ ਬਹੁਤ ਸਾਰੇ ਰਾਜਾਂ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਲਈ ਇਸ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ।

ਆਖਿਰ ਕੀ ਹੈ ਇਹ 'ਬਲੈਕ ਫੰਗਸ'
ਮੈਡੀਕਲ ਭਾਸ਼ਾ ਵਿਚ ਇਹ ਮਿਊਕੋਰਮਾਇਕੋਸਿਸ ਇਕ ਤਰ੍ਹਾਂ ਦੀ ਫੰਗਲ ਇਨਫੈਕਸ਼ਨ ਹੈ। ਜਿਸ ਨੂੰ 'ਬਲੈਕ ਫੰਗਲ' ਦਾ ਨਾਂ ਦਿੱਤਾ ਗਿਆ ਹੈ। ਇਹ ਇਨਫੈਕਸ਼ਨ ਸਿੱਧਾ ਫੇਫੜਿਆਂ, ਦਿਮਾਗ ਅਤੇ ਚਮੜ੍ਹੀ 'ਤੇ ਅਸਰ ਕਰਦੀ ਹੈ। ਡਰਾਉਣ ਵਾਲੀ ਗੱਲ ਇਹ ਵੀ ਹੈ ਕਿ ਇਸ ਇਨਫੈਕਸ਼ਨ ਨਾਲ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਤੱਕ ਜਾ ਰਹੀ ਹੈ।  ਇਨਫੈਕਸ਼ਨ ਜ਼ਿਆਦਾ ਵਧਣ ਨਾਲ ਮਰੀਜ਼ਾਂ ਦੇ ਜਬਾੜੇ ਅਤੇ ਨੱਕ ਦੀ ਹੱਡੀ ਗਲ ਜਾਣ ਦਾ ਖਤਰਾ ਵਧ ਜਾਂਦਾ  ਹੈ।

ਕਿਹੜੇ-ਕਿਹੜੇ ਮਰੀਜ਼ਾਂ ਨੂੰ ਇਸ ਦਾ ਖਤਰਾ
 ਇਹ ਇਨਫੈਕਸ਼ਨ ਆਮ ਤੌਰ 'ਤੇ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਹੁੰਦੀ ਹੈ ਜਿਨ੍ਹਾਂ ਦੀ ਇਮਿਊਨਿਟੀ ਬਹੁਤ ਕਮਜ਼ੋਰ ਹੈ ਜਾਂ ਘੱਟ ਹੁੰਦੀ ਹੈ ਜਿਹੜੀ ਕਿ ਸ਼ੂਗਰ ਦੇ ਮਰੀਜ਼ਾਂ ਘੱਟ ਹੀ ਪਾਈ ਜਾਂਦੀ ਹੈ ਦੂਜੇ ਪਾਸੇ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦੇ ਹੈ

ਇਸ ਲਈ ਕੋਰੋਨਾ ਤੋਂ ਰੀਕਵਰ ਹੋਏ ਮਰੀਜ਼ ਮਿਊਕੋਰਮਾਇਕੋਸਿਸ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਕੋਰੋਨਾ ਦੇ ਜਿਨ੍ਹਾਂ ਮਰੀਜ਼ਾਂ ਨੂੰ ਸ਼ੂਗਰ ਹੈ ਅਤੇ ਜੇਕਰ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਜਾਂਦਾ ਹੈ ਤਾਂ ਉਸ ਸਥਿਤੀ ਵਿਚ ਇਹ ਇਨਫੈਕਸ਼ਨ ਹੋਰ ਵੀ ਜਾਨਲੇਵਾ ਰੂਪ ਲੈ ਸਕਦੀ ਹੈ।

ਇਕ ਪਾਸੇ ਜਿਥੇ ਕੋਰੋਨਾ ਦੀ ਨਵੀਂ ਲਹਿਰ ਨੇ ਪੂਰੇ ਭਾਰਤ ਵਿਚ ਆਪਣਾ ਕਹਿਰ ਮਚਾ ਰਖਿਆ ਹੈ ਤਾਂ ਦੂਜੇ ਪਾਸੇ ਇਸ ਬਲੈਕ ਫੰਗਲ ਦੇ ਨਾਲ ਆਉਣ ਨਾਲ ਮੁਲਕ ਵਿਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ ਜੇਕਰ ਕੇਂਦਰ ਸਰਕਾਰ ਜਾਂ ਸੂਬਾਈ ਸਰਕਾਰ ਵੱਲੋਂ ਇਸ 'ਤੇ ਕਾਬੂ ਪਾਉਣ ਲਈ ਕੋਈ ਕਦਮ ਨਾ ਚੁੱਕਿਆ ਗਿਆ ਤਾਂ ਇਹ ਬਲੈਕ ਇਨਫੈਕਸ਼ਨ ਵੀ ਕੋਰੋਨਾ ਵਰਗਾ ਰੂਪ ਨਾਲ ਧਾਰ ਸਕਦੀ ਹੈ।