ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪਿਉ ਪੁੱਤ ਸਮੇਤ ਤਿੰਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋ ਲੋਕ ਗੰਭੀਰ ਰੂਪ ਵਿਚ ਹੋਏ ਜ਼ਖਮੀ

Accident

ਪ੍ਰਤਾਪਗੜ੍ਹ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਘਟਨਾ ਲਾਲਗੰਜ ਕੋਤਵਾਲੀ ਦੇ ਲਾਲਪੁਰ ਦੀ ਹੈ। ਜਿਥੇ ਟਰੱਕ ਅਤੇ ਸਕਾਰਪੀਓ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਿਉ ਅਤੇ ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਰਾਤ ਦੇ ਕਰੀਬ ਦੋ ਵਜੇ ਵਾਪਰਿਆ। ਮ੍ਰਿਤਕ ਪ੍ਰਯਾਗਰਾਜ ਦੇ ਵਸਨੀਕ ਹਨ।