ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਅੱਜ ਫਿਰ ਮਹਿੰਗਾ ਹੋਇਆ ਸਿਲੰਡਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੀਮਤਾਂ 'ਚ 3 ਰੁਪਏ 50 ਪੈਸੇ ਦਾ ਕੀਤਾ ਵਾਧਾ

photo

 

ਨਵੀਂ ਦਿੱਲੀ : ਵੀਰਵਾਰ ਨੂੰ ਇੱਕ ਵਾਰ ਫਿਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇੱਕ ਮਹੀਨੇ ਵਿੱਚ ਇਹ ਦੂਜੀ ਵਾਰ ਹੈ ਜਦੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

 

ਅੱਜ ਤੋਂ ਦਿੱਲੀ ਅਤੇ ਮੁੰਬਈ ਵਿੱਚ 14.2 ਕਿਲੋ ਦਾ ਘਰੇਲੂ ਐਲਪੀਜੀ ਸਿਲੰਡਰ 1003 ਰੁਪਏ ਵਿੱਚ ਮਿਲੇਗਾ। ਪਿਛਲੇ ਇੱਕ ਸਾਲ ਵਿੱਚ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 809 ਰੁਪਏ ਤੋਂ 1003 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ LPG ਦੀ ਕੀਮਤ 1029 ਰੁਪਏ ਅਤੇ ਚੇਨਈ 'ਚ 1018.5 ਰੁਪਏ 'ਤੇ ਆ ਗਈ ਹੈ।

 

ਇਸ ਕਾਰਨ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਰਸੋਈ ਗੈਸ ਸਿਲੰਡਰ ਦੀ ਕੀਮਤ 1000 ਰੁਪਏ ਨੂੰ ਪਾਰ ਕਰ ਗਈ ਹੈ ਪਰ ਦਿੱਲੀ ਇਸ ਤੋਂ ਪਿੱਛੇ ਰਹਿ ਗਈ ਹੈ। ਹੁਣ ਪੂਰੇ ਦੇਸ਼ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਗਈ ਹੈ।