Air India Express ਜਹਾਜ਼ ਦੇ ਇੰਜਣ 'ਚ ਲੱਗੀ ਅੱਗ, ਕੋਚੀ ਜਾਣ ਵਾਲੇ ਜਹਾਜ਼ ਹੀ ਹੋਈ ਐਮਰਜੈਂਸੀ ਲੈਂਡਿੰਗ 

ਏਜੰਸੀ

ਖ਼ਬਰਾਂ, ਰਾਸ਼ਟਰੀ

ਬੈਂਗਲੁਰੂ ਪਰਤਿਆ, ਸਾਰੇ 179 ਯਾਤਰੀ ਸੁਰੱਖਿਅਤ 

File Photo

Air India Express : ਲਖਨਊ - ਬੈਂਗਲੁਰੂ ਤੋਂ ਕੋਚੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ (IX 1132) ਦੇ ਇੰਜਣ ਵਿਚ ਸ਼ਨੀਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਬੈਂਗਲੁਰੂ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। 

ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਅੱਗ ਲੱਗ ਗਈ। ਰਾਤ 11:12 'ਤੇ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਕੱਢਣ ਅਤੇ ਦੂਜੇ ਪਾਸੇ ਤੋਂ ਅੱਗ ਬੁਝਾਉਣ ਦਾ ਕੰਮ ਨਾਲੋ-ਨਾਲ ਕੀਤਾ ਗਿਆ। ਘਟਨਾ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈੱਸ ਦੇ ਬੁਲਾਰੇ ਨੇ ਕਿਹਾ- ਹੁਣ ਤੱਕ ਦੀ ਜਾਂਚ ਮੁਤਾਬਕ ਫਲਾਈਟ ਦੇ ਸੱਜੇ ਇੰਜਣ 'ਚ ਅੱਗ ਲੱਗ ਗਈ। ਜ਼ਮੀਨੀ ਸੇਵਾ ਨੇ ਵੀ ਲੈਂਡਿੰਗ ਦੌਰਾਨ ਅੱਗ ਦੀਆਂ ਲਪਟਾਂ ਦੇਖੀਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 

ਏਅਰਲਾਈਨਜ਼ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਘਟਨਾ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਸੀਂ ਅਫ਼ਸੋਸ ਕਰਦੇ ਹਾਂ। ਅਸੀਂ ਉਸ ਨੂੰ ਕੋਚੀ ਭੇਜਣ ਲਈ ਹੋਰ ਪ੍ਰਬੰਧ ਕਰ ਰਹੇ ਹਾਂ।