Lok Sabha Election 2024 : ਪੀਐਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ, ਭਾਜਪਾ ਉਮੀਦਵਾਰਾਂ ਦੇ ਹੱਕ 'ਚ ਆਵਾਜ਼ ਕਰਨਗੇ ਬੁਲੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

23 ਮਈ ਨੂੰ ਪਟਿਆਲਾ 'ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ

PM Modi

Lok Sabha Election 2024 : 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀ ਦਿੱਤੀ। ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ 'ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

23 ਮਈ ਨੂੰ ਪਟਿਆਲਾ 'ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ।

ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ।