ਜੰਮੂ-ਕਸ਼ਮੀਰ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਦੋ ਅਤਿਵਾਦੀ ਮਾਰੇ ਗਏ। ਫ਼ੌਜ ਨੇ ਦਸਿਆ ਕਿ ਰਾਜ ਵਿਚ ਗੋਲੀਬੰਦੀ ਨੂੰ ਅੱਗੇ ਨਾ ਵਧਾਉਣ ...

Army

ਸ੍ਰੀਨਗਰ, ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਦੋ ਅਤਿਵਾਦੀ ਮਾਰੇ ਗਏ। ਫ਼ੌਜ ਨੇ ਦਸਿਆ ਕਿ ਰਾਜ ਵਿਚ ਗੋਲੀਬੰਦੀ ਨੂੰ ਅੱਗੇ ਨਾ ਵਧਾਉਣ ਦੇ ਕੇਂਦਰ ਦੇ ਤਾਜ਼ਾ ਫ਼ੈਸਲੇ ਦੇ ਇਕ ਦਿਨ ਬਾਅਦ ਇਹ ਮੁਹਿੰਮ ਚਲਾਈ ਗਈ।ਫ਼ੌਜ ਦੇ ਅਧਿਕਾਰੀ ਨੇ ਦਸਿਆ ਕਿ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਦੇ ਬਾਅਦ ਸੁਰੱਖਿਆ ਬਲਾਂ ਨੇ ਅਤਿਵਾਦ ਵਿਰੋਧੀ ਮੁਹਿੰਮ ਚਲਾਈ ਹੈ। 

ਉਨ੍ਹਾਂ ਦਸਿਆ ਕਿ ਹੁਣ ਤਕ ਦੋ ਅਤਿਵਾਦੀਆਂ ਨੂੰ ਮਾਰ ਦਿਤਾ ਗਿਆ ਹੈ ਹਾਲਾਂਕਿ ਮੁਹਿੰਮ ਹੁਣ ਵੀ ਜਾਰੀ ਹੈ। ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਉਹ ਕਿਹੜੀ ਜਥੇਬੰਦੀ ਨਾਲ ਸਬੰਧਤ ਸਨ, ਇਸ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਰਾਜ ਦੀ ਰਾਜਧਾਨੀ ਸ੍ਰੀਨਗਰ ਸਮੇਤ ਸਮੁੱਚੀ ਘਾਟੀ ਦੀਆਂ ਵੱਖ ਵੱਖ ਥਾਵਾਂ ਵਿਚ ਜਾਂਚ ਚੌਕੀਆਂ ਸਥਾਪਤ ਕਰਨ ਵਿਚ ਸਗਰਮੀ ਵਿਖਾਈ। 

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਜਾਂਚ ਕਰ ਰਹੀ ਹੈ। ਰਮਜ਼ਾਨ ਦੇ ਮਹੀਨੇ ਵਿਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਗਿਣਤੀ ਵਿਚ ਜ਼ਿਕਰਯੋਗ ਵਾਧੇ ਨੂੰ ਵੇਖਦਿਆਂ ਇਲਾਕੇ ਵਿਚ ਸ਼ਾਂਤੀ ਸਥਾਪਤ ਕਰਨ ਵਾਲੀਆਂ ਮੁਹਿੰਮਾਂ ਅਤੇ ਵਾਹਨਾਂ ਦੀ ਜਾਂਚ ਵਿਚ ਤੇਜ਼ੀ ਆਈ ਹੈ।        (ਏਜੰਸੀ)