ਪੁਲਵਾਮਾ 'ਚ ਸੀ.ਆਰ.ਪੀ.ਐਫ਼. ਦੇ ਏ.ਐਸ.ਆਈ ਵਲੋਂ ਗੋਲੀ ਮਾਰ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐਫ਼.) ਦੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੇ

File Photo

ਸ਼੍ਰੀਨਗਰ, 18 ਜੂਨ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐਫ਼.) ਦੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੇ ਅਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰਤ ਸੂਤਰਾਂ ਨੇ ਦਸਿਆ ਕਿ ਸੀ.ਆਰ.ਪੀ.ਐਫ਼. ਦੀ 178ਵੀਂ ਬਟਾਲੀਅਨ ਦੇ ਏ.ਐਸ.ਆਈ. ਮੋਹਿਤ ਰਾਮ ਨੇ ਸਵੇਰੇ ਉਸ ਸਮੇਂ ਖ਼ੁਦ ਨੂੰ ਗੋਲੀ ਮਾਰ ਲਈ, ਜਦੋਂ ਉਹ ਪੁਲਵਾਮਾ ਦੇ ਅਵੰਤੀਪੋਰਾ 'ਚ ਗਸ਼ਤ ਡਿਊਟੀ 'ਤੇ ਸੀ।
ਮੋਹਿਤ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ ਗਿਆ। ਏ.ਐਸ.ਆਈ. ਦੇ ਆਤਮਘਾਤੀ ਕਦਮ ਚੁੱਕੇ ਜਾਣ ਦੇ ਕਾਰਨਾਂ ਦਾ ਤੁਰਤ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਹਾਲਾਤ ਦਾ ਪਤਾ ਲਗਾ ਰਹੀ ਹੈ, ਜਿਸ ਕਾਰਨ ਏ.ਐਸ.ਆਈ. ਨੂੰ ਖ਼ੁਦਕੁਸ਼ੀ ਕਰਨੀ ਪਈ।  (ਏਜੰਸੀ)