ਦਿੱਲੀ ਦੇ ਸਿਹਤ ਮੰਤਰੀ ਦਾ ਹੁਣ ਪਲਾਜ਼ਮਾ ਥੈਰਪੀ ਨਾਲ ਹੋਵੇਗਾ ਇਲਾਜ, ਮੈਕਸ ਹਸਪਤਾਲ 'ਚ ਹੋਣਗੇ ਸ਼ਿਫਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਸਿਹਤ ਕਾਫੀ ਵਿਗੜ ਰਹੀ ਹੈ, ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫੀ ਮੁਸ਼ਕਿਲ ਆ ਰਹੀ ਹੈ।

Satyendar Jain

ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਸਿਹਤ ਕਾਫੀ ਵਿਗੜ ਰਹੀ ਹੈ, ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫੀ ਮੁਸ਼ਕਿਲ ਆ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਕਸੀਜ਼ਨ ਸਪੋਟ ਤੇ ਰੱਖਿਆ ਗਿਆ ਹੈ। ਤਾਜਾ ਜਾਣਕਾਰੀ ਅਨੁਸਾਰ ਹੁਣ ਸਤਿੰਦਰ ਜੈਨ ਨੂੰ ਪਲਾਜ਼ਮਾ ਥੈਰਪੀ ਦੇਣ ਦੀ ਤਿਆਰੀ ਚੱਲ ਰਹੀ ਹੈ। ਜਿਸ ਲਈ ਉਨ੍ਹਾਂ ਨੂੰ ਮੈਕਸ ਹਸਪਤਾਲ ਵਿਚ ਸਿਫਟ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਦਿੱਲੀ ਦੇ ਸਿਹਤ ਮੰਤਰੀ ਦੋ ਦਿਨ ਪਹਿਲਾਂ ਹੀ ਕਰੋਨਾ ਪੌਜਟਿਵ ਪਾਏ ਗਏ ਹਨ। ਉਨ੍ਹਾਂ ਦ ਨਵੇਂ ਸਿਟੀ ਸਕੈਨ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਇਕ ਪੈਚ ਕਾਫ ਵੱਧ ਗਿਆ ਹੈ। ਹੁਣ ਉਨ੍ਹਾਂ ਨੂੰ ਪਲਾਜ਼ਮਾ ਥੈਰਪੀ ਦੇ ਲਈ ਮੈਕਸ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਲਈ ਰਾਜੀਵ ਗਾਂਧੀ ਹਸਪਤਾਲ ਦੇ ਵੱਲੋਂ ਆਗਿਆ ਨਹੀਂ ਮਿਲੀ ਸੀ

ਪਰ ਪਰਿਵਾਰ ਦੇ ਬਿਹਾਫ ਤੇ ਉਨ੍ਹਾਂ ਨੂੰ ਮੈਕਸ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਵੀ ਉਨ੍ਹਾਂ ਦੀ ਵਧੀਆ ਸਿਹਤ ਦੀ ਕਾਮਨਾ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਵਿਚ ਕਰੋਨਾ ਵਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਜਿੰਮੇਵਾਰੀ ਵੀ ਗ੍ਰਹਿ ਮੰਤਰੀ ਵੱਲੋਂ ਆਪ ਲੈ ਲਈ ਹੈ। ਉਧਰ ਦਿੱਲੀ ਦੇ ਉਪ ਰਾਜਪਾਲ ਦੇ ਵੱਲੋਂ ਵੀ ਸਿਹਤ ਮੰਤਰੀ ਦੀ ਚੰਗੀ ਸਿਹਤ ਦੇ ਲਈ ਕਾਮਨਾ ਕੀਤੀ ਗਈ ਹੈ।     

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।