ਇਕ ਦਿਨ ਵਿਚ 334 ਮੌਤਾਂ, 12,881 ਮਾਮਲੇ, ਮ੍ਰਿਤਕਾਂ ਦੀ ਕੁਲ ਗਿਣਤੀ 12,337 ਹੋਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਇਕ ਦਿਨ ਵਿਚ ਕੋਵਿੰਡ 19 ਦੇ ਰੀਕਾਰਡ 12,881 ਮਾਮਲੇ ਆਉਣ......

Covid 19

ਨਵੀਂ ਦਿੱਲੀ: ਭਾਰਤ ਵਿਚ ਇਕ ਦਿਨ ਵਿਚ ਕੋਵਿੰਡ 19 ਦੇ ਰੀਕਾਰਡ 12,881 ਮਾਮਲੇ ਆਉਣ ਨਾਲ ਪੀੜਤਾਂ ਦੀ ਕੁਲ ਗਿਣਤੀ 3,66,946 'ਤੇ ਪਹੁੰਚ ਗਈ ਹੈ ਅਤੇ 334 ਹੋਰ ਲੋਕਾਂ ਦੀ ਮੌਤ ਹੋ ਗਈ ਹੈ

ਜਿਸ ਨਾਲ ਮ੍ਰਿਤਕਾਂ ਦੀ ਕੁਲ ਗਿਣਤੀ 12,337 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ 1 ਜੂਨ ਤੋਂ 18 ਜੂਨ ਤਕ ਕੋਰੋਨਾ ਵਾਇਰਸ ਦੇ ਲਾਗ ਦੇ ਮਾਮਲਿਆਂ ਵਿਚ 17,6411 ਮਾਮਲਿਆਂ ਦਾ ਵਾਧਾ ਹੋਇਆ ਹੈ।

ਕੋਵਿੰਡ 19 ਦੇ ਮਾਮਲਿਆਂ ਵਿਚ ਸਿਖਰਲੇ ਦਸ ਰਾਜਾਂ ਵਿਚ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ ਅਤੇ ਯੂ.ਪੀ. ਸ਼ਾਮਲ ਹਨ। ਦੇਸ਼ ਵਿਚ ਬੁਧਵਾਰ ਨੂੰ ਲਾਗ ਨਾਲ ਸੱਭ ਤੋਂ ਜ਼ਿਆਦਾ 203 ਲੋਕਾਂ ਦੀ ਮੌਤ ਹੋ ਗਈ ਸੀ।

ਪਿਛਲੇ ਦੋ ਦਿਨਾਂ ਵਿਚ ਭਾਰਤ ਵਿਚ ਕੋਵਿੰਡ 19 ਨਾਲ ਮਰਨ ਵਾਲਿਆਂ ਦੀ ਗਿਣਤੀ 2.8 ਫ਼ੀ ਸਦੀ ਤੋਂ ਵੱਧ ਕੇ 3.3 ਫ਼ੀ ਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਸਵੇਰੇ 8 ਵਜੇ ਤਕ ਦੇ ਅੰਕੜੇ ਜਾਰੀ ਕੀਤੇ ਹਨ।

ਇਨ੍ਹਾਂ ਮੁਤਾਬਕ ਫ਼ਿਲਹਾਲ 160384 ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ। ਜਦਕਿ 194324 ਲੋਕ ਸਿਹਤਯਾਬ ਹੋ ਚੁਕੇ ਹਨ ਅਤੇ ਇਕ ਮਰੀਜ਼ ਦੇਸ਼ ਛੱਡ ਕੇ ਚਲਾ ਗਿਆ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।