ਯੂ.ਪੀ 'ਚ ਸਿੱਖ ਨੌਜਵਾਨ ਨਾਲ ਕੁੱਟਮਾਰ ਤੇ ਬਦਸਲੂਕੀ, ਪੰਜ ਵਿਰੁਧ ਮਾਮਲਾ ਦਰਜ
ਯੂਪੀ ਦੇ ਅਮਰੋਹਾ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਸਿੱਖ ਨੌਜਵਾਨ ਦੀ ਪੱਗ ਲਾਹੁਣ ਦਾ ਮਾਮਲਾ....
ਅਮਰੋਹਾ: ਯੂਪੀ ਦੇ ਅਮਰੋਹਾ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਸਿੱਖ ਨੌਜਵਾਨ ਦੀ ਪੱਗ ਲਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਸਿੱਖਾਂ ਵਿਚ ਰੋਸ ਹੈ।
ਸਿੱਖ ਭਾਈਚਾਰੇ ਨੇ ਥਾਣੇ ਦੇ ਇੰਚਾਰਜ ਇੰਸਪੈਕਟਰ ਨੂੰ ਮਿਲ ਕੇ ਦੋਸ਼ੀ ਨੌਜਵਾਨ ਵਿਰੁਧ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਹ ਘਟਨਾ ਅਮਰੋਹਾ ਦੇ ਮੰਡੀ ਧਨੌਰਾ ਖੇਤਰ ਵਿਚ ਵਾਪਰੀ।
ਇਸ ਮਾਮਲੇ ਦੀ ਸ਼ਿਕਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਕੀਤੀ ਗਈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਬਾਰੇ ਯੂਪੀ ਦੇ ਮੁੱਖ ਮੰਤਰੀ ਯੋਗੀ ਨਾਥ ਨੂੰ ਟਵੀਟ ਕੀਤਾ।
ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਸਵੇਂਦਰ ਸ਼ਰਮਾ ਨੇ ਦਸਿਆ ਕਿ ਪੰਜ ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।