ਗੈਰ-ਕਾਨੂੰਨੀ ਢੰਗ ਨਾਲ ਦਸਤਾਵੇਜ਼ ਬਣਾਉਣ ਵਾਲੇ ਰੋਹਿੰਗਿਆ ਸਮੁਦਾਏ ਦੇ 4 ਮੈਂਬਰ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਚਾਰੇ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਕਸਟੱਡੀ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਨਾਲ ਭਾਰਤ ’ਚ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲ ਸਕੇਗੀ।h

4 members of Rohingya community arrested for illegally producing documents

ਲਖਨਊ - ਉੱਤਰ-ਪ੍ਰਦੇਸ਼ ਪੁਲਿਸ ਦੇ ਅਤਿਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਸ਼ੁੱਕਰਵਾਰ ਨੂੰ ਭਾਰਤ ’ਚ ਗ਼ੈਰ-ਕਾਨੂੰਨੀ ਢੰਗ ਨਾਲ ਪ੍ਰਵਾਸ ਕਰ ਰਹੇ ਮਿਆਂਮਾ ਦੇ ਰੋਹਿੰਗਿਆ ਸਮੁਦਾਏ ਦੇ ਇਕ ਸੰਗਠਿਤ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ-ਵਿਵਸਥਾ) ਪ੍ਰਸ਼ਾਂਤ ਕੁਮਾਰ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਗਿਰੋਹ ਮਨੁੱਖੀ ਤਸਕਰੀ ਕਰਨ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਰੂਪ ਨਾਲ ਵੋਟਰ ਕਾਰਡ, ਆਧਾਰ ਕਾਰਡ ਅਤੇ ਪਾਸਪੋਰਟ ਵੀ ਤਿਆਰ ਕਰਦਾ ਸੀ।

ਬਿਆਨ ਅਨੁਸਾਰ ਗਿਰੋਹ ਦੇ ਮੈਂਬਰਾਂ ਨੂੰ ਮੇਰਠ, ਅਲੀਗੜ੍ਹ ਅਤੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੈਂਬਰਾਂ ’ਚ ਮਿਆਂਮਾ ਮੂਲ ਦੇ ਹਾਫਿਜ਼ ਸ਼ਫੀਕ ਉਰਫ ਸ਼ਬੀਉੱਲਾਹ, ਅਜੀਜੁੱਰਹਿਮਾਨ ਉਰਫ ਅਜੀਜ਼, ਮੁਫੀਜੁੱਰਹਿਮਾਨ ਉਰਫ ਮੁਫਜੀ ਅਤੇ ਮੁਹੰਮਦ ਇਸਮਾਇਲ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਨੂੰ ਯੂ.ਐੱਨ.ਐੱਚ.ਸੀ.ਆਰ. ਕਾਰਡ, ਮੋਬਾਇਲ ਫੋਨ, ਵਰਮਾ ਦਾ ਪਛਾਣ ਪੱਤਰ, ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਬਣਿਆ ਆਧਾਰ ਕਾਰਡ, ਪਾਸਪੋਰਟ ਦੀ ਫੋਟੋਕਾਪੀ, ਲੈਪਟਾਪ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਚਾਰੇ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਕਸਟੱਡੀ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਨਾਲ ਭਾਰਤ ’ਚ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲ ਸਕੇਗੀ।