ਜੰਮੂ-ਕਸ਼ਮੀਰ: PM ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ 24 ਜੂਨ ਨੂੰ ਸਰਬ ਪਾਰਟੀ ਬੈਠਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਬੁਲਾਈ ਮੀਟਿੰਗ। ਬੈਠਕ 'ਚ ਲਿਆ ਜਾ ਸਕਦਾ ਕੋਈ ਵੱਡਾ ਰਾਜਨੀਤਿਕ ਫੈਸਲਾ।

PM Narendra Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ 24 ਜੂਨ ਨੂੰ ਜੰਮੂ-ਕਸ਼ਮੀਰ (Jammu and Kashmir) ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਇੱਕ ਮੀਟਿੰਗ ਬੁਲਾਈ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਇਸ ਬੈਠਕ ਵਿਚ ਸ਼ਾਮਲ ਹੋ ਸਕਦੇ ਹਨ। ਅਗਸਤ 2019 ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਇੰਨੀ ਵੱਡੀ ਬੈਠਕ ਹੋਣ ਜਾ ਰਹੀ ਹੈ।

ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਚੁੱਕਿਆ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਦਾ ਮੁੱਦਾ, ਕੀਤੀ ਸਰਕਾਰ ਦੀ ਆਲੋਚਨਾ

ਮੀਡੀਆ ਅਨੁਸਾਰ 24 ਜੂਨ ਦੀ ਬੈਠਕ ਲਈ ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਗੈਰ ਰਸਮੀ ਸੱਦਾ ਭੇਜਿਆ ਗਿਆ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਰਾਜਨੀਤਿਕ ਅਸਥਿਰਤਾ ਜੋ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਤੋਂ ਚਲ ਰਹੀ ਹੈ ਹੁਣ ਇਸ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਬੈਠਕ ਵਿਚ ਜੰਮੂ ਕਸ਼ਮੀਰ ਦੇ ਸੰਬੰਧ ਵਿਚ ਕੋਈ ਵੱਡਾ ਰਾਜਨੀਤਿਕ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੇ ਆਯੋਜਨ ਬਾਰੇ ਵੀ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। 

ਦੱਸਿਆ ਜਾ ਰਿਹਾ ਹੈ ਕਿ, 18 ਜੂਨ ਤੱਕ 9 ਪਾਰਟੀਆਂ ਨੂੰ ਸੱਦਾ ਭੇਜਿਆ ਗਿਆ ਹੈ, ਹਾਲਾਂਕਿ ਮੀਟਿੰਗ ਵਿੱਚ 16 ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪੀਡੀਪੀ (Peoples Democratic Party) ਇਸ ਬੈਠਕ ਵਿਚ ਸ਼ਾਮਲ ਹੋਏਗੀ ਜਾਂ ਨਹੀਂ ਇਸ ਦਾ ਫੈਸਲਾ ਐਤਵਾਰ 20 ਜੂਨ ਨੂੰ ਹੋਣ ਵਾਲੀ ਪੀਡੀਪੀ ਨੇਤਾਵਾਂ ਦੀ ਮੀਟਿੰਗ ਵਿਚ ਲਿਆ ਜਾਵੇਗਾ। ਮਹਿਬੂਬਾ ਮੁਫਤੀ (Mehbooba Mufti) ਨੇ ਕਿਹਾ ਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੀਏਜੀਡੀ (People's Alliance for Gupkar Declaration) ਦੇ ਸਾਰੇ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ ਜਾਂ ਨਹੀਂ।    

ਹੋਰ ਪੜ੍ਹੋ: ਗਾਜ਼ੀਆਬਾਦ ਕੇਸ: ਬਜ਼ੁਰਗ ਨਾਲ ਕੁੱਟਮਾਰ ਦੀ ਸਭ ਤੋਂ ਪਹਿਲਾਂ ਸ਼ਿਕਾਇਤ ਕਰਨ ਵਾਲਾ SP ਨੇਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਜੀ.ਏ. ਮੀਰ (Ghulam Ahmad Mir) ਨੇ ਕਿਹਾ ਕਿ 24 ਜੂਨ ਨੂੰ ਹੋਣ ਵਾਲੀ ਬੈਠਕ ਸੰਬੰਧੀ ਉਨ੍ਹਾਂ ਨੂੰ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਜਿਹਾ ਕੋਈ ਸੱਦਾ ਮਿਲਦਾ ਹੈ ਤਾਂ ਰਾਸ਼ਟਰੀ ਆਗੂਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਹੋਰ ਪੜ੍ਹੋ: ਕੇਜਰੀਵਾਲ ਸਰਕਾਰ ਦਾ ਐਲਾਨ: ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਵੇਗੀ ਦਿੱਲੀ ਸਰਕਾਰ

ਹਾਲ ਹੀ ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਗੁਪਕਾਰ ਗਠਜੋੜ ਦੇ ਮੁਖੀ ਫਾਰੂਕ ਅਬਦੁੱਲਾ (Farooq Abdullah) ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ। 10 ਜੂਨ ਨੂੰ ਗੁਪਕਾਰ ਗਠਜੋੜ ਦੀ ਬੈਠਕ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਜੇ ਉਹ ਸਾਨੂੰ ਬੁਲਾਉਂਦੇ ਹਨ, ਤਾਂ ਉਸ ਸਮੇਂ ਅਸੀਂ ਫੈਸਲਾ ਕਰਾਂਗੇ ਕਿ ਕੀ ਕਰਨਾ ਹੈ।