Jammu Kashmir Encounter: ਜੰਮੂ-ਕਸ਼ਮੀਰ ਦੇ ਸੋਪੋਰ 'ਚ ਮੁਕਾਬਲਾ, ਦੋ ਅਤਿਵਾਦੀ ਢੇਰ ਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
ਇਲਾਕੇ ਵਿਚ ਆਪਰੇਸ਼ਨ ਅਜੇ ਵੀ ਜਾਰੀ ਹੈ।
Jammu Kashmir Encounter:ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ 'ਚ ਬੁੱਧਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਖ਼ਬਰਾਂ ਅਨੁਸਾਰ ਇਸ ਗੋਲੀਬਾਰੀ 'ਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਹੈ। ਹਾਲਾਂਕਿ ਇਸ ਕਾਰਵਾਈ ਦੌਰਾਨ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਲਾਕੇ ਵਿਚ ਆਪਰੇਸ਼ਨ ਅਜੇ ਵੀ ਜਾਰੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਸਵੇਰੇ ਸੋਪੋਰ ਦੇ ਹਦੀਪੋਰਾ ਪਿੰਡ 'ਚ ਅਤਿਵਾਦੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ। ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ। ਸੋਪੋਰ ਪੁਲਿਸ, ਸੈਨਾ ਦੀ 32 ਆਰਆਰ ਅਤੇ ਸੀਆਰਪੀਐਫ ਦੇ ਜਵਾਨਾਂ ਵਲੋਂ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ।
ਇਲਾਕੇ ਦੀ ਤਲਾਸ਼ੀ ਲਈ ਗਈ। ਇਹ ਇਲਾਕਾ ਜੀਡੀਸੀ ਹਦੀਪੋਰਾ ਅਤੇ ਪਨਸ਼ ਕੋਚਿੰਗ ਇੰਸਟੀਚਿਊਟ ਹਦੀਪੋਰਾ ਦੇ ਨੇੜੇ ਸੀ। ਅਜਿਹੇ 'ਚ ਇਹਤਿਆਤ ਵਜੋਂ ਇਨ੍ਹਾਂ ਨੂੰ ਬੰਦ ਰੱਖਿਆ ਗਿਆ ਸੀ ਤਾਂ ਜੋ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਘੇਰਾਬੰਦੀ ਸਖ਼ਤ ਹੁੰਦੀ ਦੇਖ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿਤੀਆਂ। ਸੁਰੱਖਿਆ ਬਲਾਂ ਨੇ ਇਸ ਦਾ ਮੂੰਹਤੋੜ ਜਵਾਬ ਦਿਤਾ। ਇਸ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ।
(For more Punjabi news apart from Encounter under way between forces, terrorists in J&K's Baramulla, stay tuned to Rozana Spokesman)