Pune Accident News: ਪੁਣੇ ਵਿਚ ਕਾਰ ਅਤੇ ਪਿਕਅੱਪ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 9 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Pune Accident News: ਹਾਦਸੇ ਤੋਂ ਬਾਅਦ ਵਾਹਨਾਂ ਦੇ ਉੱਡੇ ਪਰਖੱਚੇ

Pune Maharashtra Accident News in punjabi

Pune Maharashtra Accident News in punjabi : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 6 ਸਾਲ ਦਾ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਹ ਹਾਦਸਾ ਜੇਜੂਰੀ-ਮੋਰੇਗਾਓਂ ਰੋਡ 'ਤੇ ਇੱਕ ਹੋਟਲ ਦੇ ਸਾਹਮਣੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਖੜ੍ਹੇ ਪਿਕਅੱਪ ਵਾਹਨ ਨਾਲ ਟਕਰਾ ਗਈ।

ਪੁਲਿਸ ਅਨੁਸਾਰ ਇਹ ਘਟਨਾ ਬੁਧਵਾਰ ਸ਼ਾਮ 6:45 ਵਜੇ ਦੇ ਕਰੀਬ ਵਾਪਰੀ। ਹੋਟਲ ਮਾਲਕ ਅਤੇ ਉਸ ਦਾ ਸਟਾਫ ਪਿਕਅੱਪ ਗੱਡੀ ਤੋਂ ਫਰਿੱਜ ਉਤਾਰ ਰਹੇ ਸਨ ਜਦੋਂ ਪੁਣੇ ਤੋਂ ਮੋਰੇਗਾਓਂ ਜਾ ਰਹੀ ਇੱਕ ਕਾਰ ਕੰਟਰੋਲ ਗੁਆ ਬੈਠੀ ਅਤੇ ਸਿੱਧੀ ਪਿਕਅੱਪ ਨਾਲ ਟਕਰਾ ਗਈ।

 ਪੀਐਮ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ  ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50,000-50,000 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। 
 

(For more news apart from 'Pune Maharashtra Accident News in punjabi ', stay tuned to Rozana Spokesman)